ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਲੈ ਕੇ ਦਿੱਤੇ ਬਿਆਨ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਰਾਜਪੁਰਾ 20 ਜਨਵਰੀ- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੁਝ ਸਮਾਂ ਪਹਿਲਾਂ ਦੇਸ਼ ਦੀ ਸੰਸਦ ਦੇ ਵਿੱਚ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਲੈ ਕੇ ਦਿੱਤੇ ਬਿਆਨ ਦੇ ਉੱਪਰ ਸਿਆਸਤ ਲਗਾਤਾਰ ਗਰਮਾ ਰਹੀ ਹੈ ਅਤੇ ਅੱਜ ਰਾਜਪੁਰਾ ਦੇ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਵੱਲੋਂ ਪ੍ਰਦਰਸ਼ਨ ਕੀਤਾ ਗਿਆ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪੱਤਰਕਾਰਾਂ ਦੇ ਨਾਲ ਇਹ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਇਹ ਪ੍ਰੋਗਰਾਮ ਪੂਰੇ ਪੰਜਾਬ ਦੇ ਵਿੱਚ 19 ਜਨਵਰੀ ਤੋਂ ਲੈ ਕੇ 27 ਜਨਵਰੀ ਤੱਕ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਸੂਬਾ ਸਰਕਾਰ ਦੇ ਉੱਪਰ ਵੀ ਬਰਸਦੇ ਹੋਏ ਨਜ਼ਰ ਆਏ ਅਤੇ ਰਾਜਪੁਰਾ ਦੇ ਵਿਧਾਇਕ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਲੰਬੇ ਹੱਥ ਲੈਂਦੇ ਹੋਏ ਕਿਹਾ ਕਿ ਪੰਜਾਬ ਦੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਹਿੱਲ ਚੁੱਕੀ ਹੈ ਉਹਨਾਂ ਕਿਹਾ ਕਿ ਰਾਜਪੁਰਾ ਵਿੱਚ ਤਾਂ ਪੁਲਿਸ ਵੱਲੋਂ ਵਿਧਾਇਕ ਦੇ ਇਸ਼ਾਰਿਆਂ ਦੇ ਉੱਪਰ ਲਗਾਤਾਰ ਚੋਰੀਆਂ ਅਤੇ ਗੁੰਡਾਗਰਦੀ ਕਰਵਾਈ ਜਾ ਰਹੀ ਹੈ।
 ਦੂਜੀ ਤਰਫ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਉਨਾਂ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਸੀਂ ਉਹਨਾਂ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ ਕਿਸਾਨਾਂ ਦੇ ਨਾਲ ਡੰਗ ਟਪਾ ਰਹੀ ਹੈ ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਸਮਝਣਾ ਚਾਹੀਦਾ ਹੈ ਕਿ ਸਰਕਾਰਾਂ ਦੀਆਂ ਚਾਲਾਂ ਨੂੰ ਸਮਝਣ ਉਹਨਾਂ ਕਿਹਾ ਕਿ ਸੂਬਾ ਸਰਕਾਰ ਵੀ ਇਸ ਮੌਕੇ ਉਹਨਾਂ ਨਾਲ ਰਲੀ ਹੋਈ ਹੈ।
ਇਸ ਮੌਕੇ ਤੇ ਉਹਨਾਂ ਨਾਲ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਬਲਦੇਵ ਸਿੰਘ ਗੱਧੋ ਮਾਜਰਾ, ਪਾਰਸ਼ਦ ਜਗਨੰਦਨ ਗੁਪਤਾ, ਅਮਨਦੀਪ ਸਿੰਘ ਨਾਗੀ , ਮਨੀਸ਼ ਬੱਬੀ ਅਨਿਲ ਟੰਨੀ, ਸਰਪੰਚ ਪ੍ਰਵਾਨ ਸਿੰਘ ਸਰਪੰਚ ਬਲਦੇਵ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਸ਼ਾਮਿਲ ਰਹੇ