ਸ਼ੇਖਪੁਰਾ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਮੰਗਾਂ ਸੰਬੰਧੀਂ ਕੰਪਨੀ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਪੈਗ਼ਾਮ- ਏ- ਜਗਤ ਮੌੜ ਮੰਡੀ:- ਮੌੜ-ਤਲਵੰਡੀ ਰੋਡ ਤੇ ਪਿੰਡ ਸ਼ੇਖਪੁਰਾ ਵਿਖੇ ਲੱਗੇ ਟੋਲ ਪਲਾਜ਼ਾ ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸੰਬੰਧੀਂ ਕੰਪਨੀ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਟੋਲ ਪਲਾਜ਼ਾ ਮੁਲਾਜ਼ਮਾਂ ਨੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਜਿਵੇਂ ਘੱਟ ਤਨਖਾਹ,ਈ.ਪੀ.ਐਫ.ਓ., ਸਟਾਫ ਦੀ ਕਮੀਂ ਅਤੇ ਕਈ ਹੋਰ ਸਹੂਲਤਾਂ ਦੀ ਕਮੀਂ ਸੰਬੰਧੀ ਪਹਿਲਾਂ 28 ਜੁਲਾਈ ਨੂੰ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੀ ਅਗਵਾਈ ਵਿੱਚ ਉਕਤ ਟੋਲ ਪਲਾਜ਼ਾ ਦਾ ਪ੍ਰਬੰਧ ਦੇਖਦੀ ਆਰ.ਈ.ਐੱਨ.ਯੂ. ਕੰਪਨੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਸੀ।

 ਤੇ ਜਿਸ ਤੋਂ ਬਾਅਦ ਕੰਪਨੀ ਨਾਲ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਤੇ ਬੀਤੇ ਦਿਨੀਂ ਫਿਰ ਤੋਂ ਟੋਲ ਪਲਾਜ਼ਾ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਸੰਬੰਧੀਂ ਕੰਪਨੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ।
ਮੰਗ ਪੱਤਰ ਦੇਣ ਉਪਰੰਤ ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਾਡੀਆਂ ਸਾਰੀਆਂ ਮੰਗਾਂ ਨੂੰ ਹਫਤੇ ਦੇ ਅੰਦਰ ਅੰਦਰ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੱਤ ਦਿਨਾਂ ਬਾਅਦ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਰਜਿਸਟਰਡ (17) ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ, ਸ਼ੇਖਪੁਰਾ ਟੋਲ ਪਲਾਜ਼ਾ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਅਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੋਲ ਪਲਾਜ਼ਾ ਬੰਦ ਕਰਕੇ ਸੰਘਰਸ਼ ਵਿੱਢਿਆ ਜਾਵੇਗਾ।