ਖ਼ਾਲਸਾ ਕਾਲਜ ਡੁਮੇਲੀ ਵਿਖੇ ਪੰਜਾਬੀ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਮਿਡਲ (ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ) ਸੈਕੰਡਰੀ (ਨੌਵੀਂ ਤੋਂ ਬਾਰਵੀਂ ਸ਼੍ਰੇਣੀ ਤੱਕ) ਲਈ ਵੱਖ- ਵੱਖ ਵੰਨਗੀਆਂ ਨਾਲ ਸੰਬੰਧਿਤ ਸੱਭਿਆਚਾਰਕ ਅਤੇ ਵਿਰਾਸਤੀ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ।

ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ  ਡੁਮੇਲੀ ਵਿਖੇ ਮਿਡਲ (ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ) ਸੈਕੰਡਰੀ (ਨੌਵੀਂ ਤੋਂ ਬਾਰਵੀਂ ਸ਼੍ਰੇਣੀ ਤੱਕ) ਲਈ ਵੱਖ- ਵੱਖ ਵੰਨਗੀਆਂ ਨਾਲ ਸੰਬੰਧਿਤ ਸੱਭਿਆਚਾਰਕ ਅਤੇ ਵਿਰਾਸਤੀ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ।
ਇਹਨਾਂ ਮੁਕਾਬਲਿਆਂ ਵਿੱਚ ਸ. ਰਜਿੰਦਰ ਸਿੰਘ ਚੰਦੀ ਮੁੱਖ ਮਹਿਮਾਨ ਅਤੇ  ਸ. ਅਵਤਾਰ ਸਿੰਘ ਮੰਗੀ ਅਤੇ ਸ.ਸੁੱਚਾ ਸਿੰਘ (ਏਸ਼ੀਅਨ ਮੈਡਲਿਸਟ) ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਇਸ ਮੁਕਾਬਲੇ ਵਿੱਚ ਫੁਲਕਾਰੀ, ਨਾਲਾ ਬੁਣਨਾ , ਸਵੈਟਰ ਬੁਣਨਾ, ਪੱਖੀ ਬੁਣਨਾ, ਕਰੋਸ਼ੀਆ, ਕਾਜ ਬਣਾਉਣਾ ਅਤੇ ਬਟਨ ਲਗਾਉਣਾ ,ਪੁਰਾਣੇ ਭਾਂਡਿਆਂ ਦੀ ਨੁਮਾਇਸ਼,ਮਿੱਟੀ ਦੇ ਖਿਡੌਣੇ ਬਣਾਉਣਾ,ਗੁੱਤ ਕਰਨੀ, ਜੂੜਾ ਬਣਾਉਣਾ ,ਮੀਂਢੀਆਂ ਕਰਨਾ ,ਬੇੜ ਵੱਟਣਾ, ਰੱਸਾ ਵੱਟਣਾ , ਗੱਤਕਾ, ਮੱਕੀ ਦੀ ਰੋਟੀ ਬਣਾਉਣਾ ,ਦਸਤਾਰ ਸਜਾਉਣਾ,ਆਟੇ ਦੀਆਂ ਚਿੜੀਆਂ  ਬਨਾਉਣੀਆਂ,ਦੁਮਾਲਾ ਸਜਾਉਣਾ, ਸਾਗ ਚੀਰਨਾ, ਚੁੰਨੀ ਸਜਾਉਣੀ, ਖਿੱਦੋ ਬਣਾਉਣਾ ਆਦਿ ਆਈਟਮਾਂ  ਸ਼ਾਮਿਲ ਸਨ। ਮੱਕੀ ਦੀ ਰੋਟੀ ਬਣਾਉਣ ਦੇ ਵਿੱਚ ਜੂਨੀਅਰ ਵਰਗ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਛਟ ਪਹਿਲਾ ਸਥਾਨ ,ਸਰਕਾਰੀ ਕੰਨਿਆ ਸਕੂਲ ਚਾਚੋਕੀ ਫਗਵਾੜਾ ਦੂਜਾ ਸਥਾਨ, ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਅਤੇ ਸਰਕਾਰੀ ਮਿਡਲ ਸਕੂਲ ਢੱਡੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਸੀਨੀਅਰ ਵਰਗ ਦੇ ਵਿੱਚ ਮੱਕੀ ਦੀ ਰੋਟੀ ਬਣਾਉਣ ਵਿੱਚ ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਾਬਾ ਸੰਘ ਢੇਸੀਆਂ ਪਹਿਲਾ ਸਥਾਨ, ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਦੂਸਰਾ ਸਥਾਨ,ਦੇਹਰਾਦੂਨ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਬਿਆਣਾ  ਨੇ ਤੀਸਰਾ ਸਥਾਨ ਹਾਸਲ ਕੀਤਾ। ਦਸਤਾਰ ਮੁਕਾਬਲਿਆਂ ਦੇ ਵਿੱਚ ਜੂਨੀਅਰ ਵਰਗ ਵਿੱਚ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਪਹਿਲਾ ਸਥਾਨ,ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਦੂਸਰਾ ਸਥਾਨ ,ਅਕਾਲ ਅਕੈਡਮੀ ਖਿੱਚੀਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਸੀਨੀਅਰ ਵਰਗ ਦੇ ਵਿੱਚ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਪਹਿਲਾ ਸਥਾਨ,ਦੇਹਰਾਦੂਨ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਬਿਆਣਾ ਨੇ ਦੂਸਰਾ ਸਥਾਨ,ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਗੁੱਤ ਕਰਨੀ ਮੁਕਾਬਲੇ ਦੇ ਜੂਨੀਅਰ ਵਰਗ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਪਬਲਿਕ ਸਕੂਲ ਸਰਹਾਲੀ ਪਹਿਲਾ ਸਥਾਨ ,ਗਲੈਕਸੀ ਗਲੋਬਲ ਸਕੂਲ ਪਾਂਛਟ ਦੂਸਰਾ ਸਥਾਨ, ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਭੋਗਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। 
ਇਸੇ ਤਰ੍ਹਾਂ ਸੀਨੀਅਰ ਵਰਗ ਦੇ ਵਿੱਚ ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਹਾਈ ਸਕੂਲ ਚਾਚੋਕੀ ਦੂਸਰਾ ਸਥਾਨ, ਸਰਕਾਰੀ ਹਾਈ ਸਕੂਲ ਬਘਾਣਾ ਨੇ ਤੀਸਰਾ ਸਥਾਨ ਹਾਸਿਲ ਕੀਤਾ।ਚੁੰਨੀ ਸਜਾਉਣ ਦੇ ਜੂਨੀਅਰ ਵਰਗ ਦੇ ਵਿੱਚ ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਪਹਿਲਾ ਸਥਾਨ,ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਅਤੇ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਦੂਸਰਾ ਸਥਾਨ, ਸ੍ਰੀ ਮਹਾਂਵੀਰ ਜੈਨ ਮਾਡਲ ਹਾਈ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਸੀਨੀਅਰ ਵਰਗ ਦੇ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਛਟ ਨੇ ਪਹਿਲਾ ਸਥਾਨ ,ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਾਬਾ ਸੰਘ ਢੇਸੀਆਂ ਨੇ ਦੂਸਰਾ ਸਥਾਨ ,ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਸਮਾਗਮ ਸਫ਼ਲਤਾਪੂਰਵਕ ਆਯੋਜਤ  ਕਰਵਾਉਣ ਲਈ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਅਮਰਪਾਲ ਕੌਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ, ਵਿਦਿਆਰਥੀਆਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।