ਧੀਆਂ ਨੂੰ ਵੀ ਪੜ੍ਹਾਈ ਅਤੇ ਤਰੱਕੀ ਦੇ ਬਰਾਬਰ ਮੌਕੇ ਦਿੱਤੇ ਜਾਣ - ਵਿਧਾਇਕਾ ਸੰਤੋਸ਼ ਕਟਾਰੀਆ
ਬਲਾਚੌਰ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜ਼ਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀਆਂ ਹਦਾਇਤਾਂ 'ਤੇ ਅੱਜ ਬਾਲ ਵਿਕਾਸ ਪ੍ਰੋਜੈਕਟ ਅਫਸਰ, ਬਲਾਚੌਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ, ਬਲਾਚੌਰ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ 31 ਧੀਆਂ ਦੀ ਲੋਹੜੀ ਦੇ ਬਲਾਕ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਸਮਾਗਮ ਵਿਚ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਸਾਰੇ ਨਾਗਰਿਕਾ ਨੂੰ ਸਮਾਨਤਾ ਦਾ ਅਧਿਕਾਰ ਹੈ, ਇਸ ਲਈ ਪੁੱਤਰ ਅਤੇ ਧੀ ਵਿਚ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਧੀਆਂ ਨੂੰ ਵੀ ਪੜ੍ਹਾਈ ਅਤੇ ਤਰੱਕੀ ਦੇ ਬਰਾਬਰ ਮੋਕੇ ਦੇਣੇ ਚਾਹੀਦੇ ਹਨ।
ਉਨ੍ਹਾ ਕਿਹਾ ਕਿ ਹੁਣ ਅੋਰਤਾਂ ਵੀ ਸਾਰੇ ਖੇਤਰਾਂ ਵਿਚ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬੱਚੀਆਂ ਅਤੇ ਔਰਤਾਂ ਦੀ ਸੁਰੱਖਿਆ, ਸਿੱਖਿਆ ਅਤੇ ਤਰੱਕੀ ਲਈ ਪੰਜਾਬ ਸਰਕਾਰ ਵੱਲੋ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਬੇਟੀਆਂ ਨੂੰ ਸਮਾਨ ਪੜ੍ਹਾਈ ਅਤੇ ਤਰੱਕੀ ਦੇ ਮੌਕੇ ਬਿਨਾਂ ਕਿਸੇ ਭੇਦਭਾਵ ਤੋਂ ਦੇਣ ਸਬੰਧੀ ਸਹੁੰ ਵੀ ਚੁਕਾਈ ਗਈ।
ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਾਚੌਰ ਪੂਰਨ ਪੰਕਜ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਘੱਟਦਾ ਲਿੰਗ ਅਨੁਪਾਤ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਸਮਾਜ਼ ਨੂੰ ਕਈ ਤਰ੍ਹਾਂ ਦੀਆ ਬੁਰਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿਚ ਸਰਕਾਰੀ ਵਿਭਾਗਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਅਤੇ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਆਂਗਨਵਾੜੀ ਵਰਕਰ ਸੋਨਾ ਅਤੇ ਕਾਲਜ ਵਿਦਿਆਰਥਣਾਂ ਰਮਨਜੋਤ ਅਤੇ ਗੁਰਪ੍ਰੀਤ ਕੌਰ ਵੱਲੋ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਕਾਲਜ ਵਿਦਿਆਰਥਣ ਕੁਲਜੀਤ ਸੈਣੀ ਨੂੰ ਵਧੀਆ ਖੇਡ ਪ੍ਰਦਰਸ਼ਨ ਲਈ ਪ੍ਰਸੰਸਾ ਪੱਤਰ ਪ੍ਰਦਾਨ ਕੀਤਾ ਗਿਆ। ਸੁਪਰਵਾਈਜ਼ਰ ਅਮਨਦੀਪ ਕੌਰ ਵੱਲੋਂ ਸਟੇਜ਼ ਦਾ ਬਾਖੂਬੀ ਸੰਚਾਲਨ ਕੀਤਾ ਗਿਆ। ਇਸ ਉਪਰੰਤ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਂਦੇ ਹੋਏ ਉਨ੍ਹਾਂ ਦੇ ਮਾਪਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧਾਈ ਸੰਦੇਸ਼, ਬੇਬੀ ਕੰਬਲ ਅਤੇ ਬੇਬੀ ਕੇਅਰ ਕਿੱਟਾਂ ਨਾਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਰਮਨ ਨਾਹਰ ਲੈਕਚਰਾਰ, ਅੰਜਲੀ ਸੁਪਰਵਾਈਜ਼ਰ, ਨੀਲਮ ਸੁਪਰਵਾਈਜ਼ਰ, ਪਰਮਜ਼ੀਤ ਸੁਪਰਵਾਈਜ਼ਰ, ਹਰਸ਼ ਬਾਲਾ ਸੁਪਰਵਾਈਜ਼ਰ, ਸੰਦੀਪ ਚੌਧਰੀ ਕਲਰਕ ਅਤੇ ਸਮੂਹ ਆਂਗਨਵਾੜੀ ਵਰਕਰ ਹਾਜ਼ਰ ਸਨ।