ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਵੋਟਰ ਦਿਵਸ ਮਨਾਇਆ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ ਰਾਸ਼ਟਰੀ ਵੋਟ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀ ਚਮਨ ਸਿੰਘ, ਪ੍ਰੋਜੈਕਟ ਡਾਇਰੈਕਟਰ ਨੇ ਕੀਤੀ। ਉਨਾ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਸਾਲ 2011 'ਚ ਕੀਤੀ ਸੀ।

ਉਸ ਸਮੇ ਪਹਿਲੀ ਵਾਰ ਇਹ ਦਿਵਸ 25 ਜਨਵਰੀ ਨੂੰ ਮਨਾਇਆ ਗਿਆ। ਕੌਮੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਹੱਤਵ ਲੋਕਾਂ 'ਚ ਵੋਟ ਦਾ ਇਸਤੇਮਾਲ ਵਧਾਉਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਲੋਕਾਂ ਨੂੰ ਚੋਣ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨਾ ਹੁੰਦਾ ਹੈ। ਉਨਾ ਨੇ ਕਿਹਾ ਕਿ ਮਜ਼ਬੂਤ ਜਮਹੂਰੀਅਤ ਦੀ ਨੀਂਹ 'ਚ ਵੋਟਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਅਜਿਹੀ ਸਥਿਤੀ 'ਚ ਰਾਸ਼ਟਰੀ ਵੋਟਰ ਦਿਵਸ ਦੇਸ਼ ਦੇ ਲੋਕਾਂ ਨੂੰ ਬਿਹਤਰ ਜਮਹੂਰੀ ਭਵਿੱਖ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦਾ ਕੰਮ ਕਰਦਾ ਹੈ।
ਇਸ ਮੌਕੇ ਤੇ ਸਮੂਹ ਇੱਕਠ ਵਲੋਂ ਸੰਹੁ ਵੀ ਚੁੱਕ ਗਈ ਕਿ ਅਸੀ ਆਪਣੀ ਇਮਾਨਦਾਰ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਕੇ ਪੜੇ ਲਿਖੇ ਅਤੇ ਇਮਾਨਦਾਰ ਵਿਅਕਤੀ ਦੀ ਚੋਣ ਕਰਾਂਗੇ। ਜੋ ਕਿ ਦੇਸ਼ ਦੀ ਤਰੱਕੀ ਲਈ ਜਰੂਰੀ ਹੈ। ਉਨਾਂ ਨੇ ਇੱਕਠ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਡੀ ਇੱਕ ਵੋਟ ਵਿੱਚ ਬਹੁਤ ਸ਼ਕਤੀ ਹੈ ਜੋ ਕਿ ਦੇਸ਼ ਦਾ ਭਵਿੱਖ ਤੈਅ ਕਰਦੀ ਹੈ। ਇਸ ਮੌਕੇ ਤੇ ਜਸਵਿੰਦਰ ਕੌਰ, ਦਿਨੇਸ਼ ਕੁਮਾਰ, ਮਨਜੀਤ ਸਿੰਘ,, ਪਰਵੇਸ਼ ਕੁਮਾਰ, ਕਮਲਾ ਰਾਣੀ, ਜਸਵਿੰਦਰ ਕੌਰ ਅਤੇ ਮਰੀਜ ਹਾਜਿਰ ਸਨ।