
ਡਾ. ਬਲਬੀਰ ਸਿੰਘ ਨੇ ਉਪਰੇਸ਼ਨ ਦੌਰਾਨ ਬਿਜਲੀ ਬੰਦ ਹੋਣ ਦੀ ਜਾਂਚ ਦੇ ਦਿੱਤੇ ਆਦੇਸ਼
ਪਟਿਆਲਾ, 25 ਜਨਵਰੀ- ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੰਘੇ ਦਿਨ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਉਪਰੇਸ਼ਨ ਥੀਏਟਰ 'ਚ ਅਚਾਨਕ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਅੱਜ ਰਾਜਿੰਦਰਾ ਹਸਪਤਾਲ ਦੇ 66 ਕੇ.ਵੀ. ਸਬ ਸਟੇਸ਼ਨ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਪਟਿਆਲਾ, 25 ਜਨਵਰੀ- ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੰਘੇ ਦਿਨ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਉਪਰੇਸ਼ਨ ਥੀਏਟਰ 'ਚ ਅਚਾਨਕ ਬਿਜਲੀ ਬੰਦ ਹੋਣ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਅੱਜ ਰਾਜਿੰਦਰਾ ਹਸਪਤਾਲ ਦੇ 66 ਕੇ.ਵੀ. ਸਬ ਸਟੇਸ਼ਨ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਇਸ ਮਗਰੋਂ ਉਨ੍ਹਾਂ ਨੇ ਬਿਜਲੀ ਨਿਗਮ ਦੇ ਡਾਇਰੈਕਟਰ ਵੰਡ, ਚੀਫ਼ ਇੰਜੀਨੀਅਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਬਿਜਲੀ ਵਿੰਗ ਦੇ ਚੀਫ਼ ਇੰਜੀਨੀਅਰ ਤੇ ਹੋਰ ਇੰਜੀਨੀਅਰਾਂ ਨਾਲ ਹੰਗਾਮੀ ਬੈਠਕ ਕਰਕੇ ਸਾਰੇ ਪੱਖਾਂ ਨੂੰ ਗਹੁ ਨਾਲ ਵਾਚਿਆ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਿਸੇ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਝ ਸਮਾਂ ਬਿਜਲੀ ਜਾਣ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਸਮੇਤ ਲੋਕ ਨਿਰਮਾਣ ਦੇ ਬਿਜਲੀ ਵਿੰਗ ਦੇ ਹਸਪਤਾਲ ਦੀ ਸਪਲਾਈ ਲਈ ਪ੍ਰਬੰਧਾਂ ਦਾ ਆਡਿਟ ਕੀਤਾ ਜਾ ਰਿਹਾ ਹੈ ਤੇ ਕਿਸੇ ਦੀ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਯੂ.ਪੀ.ਐਸ, ਜੈਨਰੇਟਰ ਸੈਟ ਤੇ ਬਿਜਲੀ ਲਾਈਨ ਬਦਲਣ ਦੇ ਪ੍ਰਬੰਧਾਂ 'ਚ ਕੋਈ ਕਮੀ ਨਾ ਰਹੇ, ਆਰ.ਐਮ.ਯੂ. ਵੀ ਤੁਰੰਤ ਲਗਾਇਆ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਨੂੰ ਕਾਰਪੋਰੇਟ ਹਸਪਤਾਲਾਂ ਤੋਂ ਬਿਹਤਰ ਵਿਕਸਤ ਕਰਦੇ ਹੋਏ ਪੀ.ਜੀ.ਆਈ. ਦੀ ਤਰਜ਼ 'ਤੇ ਪੋਸਟ ਗ੍ਰੈਜੂਏਟ ਟ੍ਰੇਨਿੰਗ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਬਿਜਲੀ ਪ੍ਰਬੰਧਾਂ ਸਮੇਤ ਹਸਪਤਾਲ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਗਾਤਾਰ ਲਿਆ ਜਾਂਦਾ ਹੈ ਅਤੇ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਯੂ.ਪੀ.ਐਸ. ਦਾ ਅੱਧੇ ਘੰਟੇ ਦਾ ਬੈਕਅਪ ਰਹੇ, ਜੈਨਰੇਟਰ 1 ਤੋਂ 2 ਮਿੰਟ ਵਿੱਚ ਚੱਲ ਜਾਵੇ ਅਤੇ 10 ਮਿੰਟ 'ਚ ਲਾਈਨ ਬਦਲ ਜਾਵੇ ਤਾਂ ਕਿ ਭਵਿੱਖ ਵਿੱਚ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖਣ 'ਚ ਕੋਈ ਦਿੱਕਤ ਪੇਸ਼ ਨਾ ਆਵੇ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਪਰੇਸ਼ਨ ਦੌਰਾਨ ਬੀਤੇ ਦਿਨ ਬਿਜਲੀ ਜਾਣ ਦੇ ਬਾਵਜੂਦ ਵੀ ਮਰੀਜ਼ ਦਾ ਇਲਾਜ ਕਰਦੇ ਰਹੇ ਡਾਕਟਰ ਪ੍ਰਸ਼ੰਸਾ ਦੇ ਪਾਤਰ ਹਨ ਪਰੰਤੂ ਜਿਸਨੇ ਘਬਰਾਹਟ 'ਚ ਆ ਕੇ ਸਮਾਂ ਸੰਭਾਲਣ ਦੀ ਥਾਂ ਵੀਡੀਓ ਬਣਾਈ ਅਜਿਹੇ ਡਾਕਟਰ ਦੀ ਪ੍ਰਸ਼ੰਸਾ ਨਹੀਂ ਕੀਤੀ ਜਾ ਸਕਦੀ।
