ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਐਸ ਏ ਐਸ ਨਗਰ, 25 ਜਨਵਰੀ- ਨਗਰ ਨਿਗਮ ਦੀ ਟੀਮ ਵਲੋਂ ਫੇਜ਼ 7 ਵਿੱਚ ਰੇਹੜੀ ਫੜੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਦੂਰ ਕਰਵਾਏ ਗਏ।

ਐਸ ਏ ਐਸ ਨਗਰ, 25 ਜਨਵਰੀ- ਨਗਰ ਨਿਗਮ ਦੀ ਟੀਮ ਵਲੋਂ ਫੇਜ਼ 7 ਵਿੱਚ ਰੇਹੜੀ ਫੜੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਦੂਰ ਕਰਵਾਏ ਗਏ।
ਨਗਰ ਨਿਗਮ ਦੇ ਕਰਮਚਾਰੀਆਂ ਨੇ ਦੱਸਿਆ ਕਿ ਵਸਨੀਕਾਂ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਇਹ ਰੇਹੜੀ ਫੜੀ ਵਾਲੇ ਸਾਰਾ ਦਿਨ ਕਬਜਾ ਜਮਾ ਕੇ ਰੱਖਦੇ ਹਨ ਅਤੇ ਰਾਤ ਨੂੰ ਜਾਣ ਵੇਲੇ ਆਪਣਾ ਸਾਮਾਨ ਉੱਥੇ ਹੀ ਬੰਨ ਕੇ ਛੱਡ ਜਾਂਦੇ ਹਨ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਫੁੱਟ ਪਾਥ ਤੇ ਚੱਲਣ ਦੀ ਬੜੀ ਪਰੇਸ਼ਾਨੀ ਹੁੰਦੀ ਸੀ ਅਤੇ ਇਹਨਾਂ ਨਜਾਇਜ਼ ਕਬਜ਼ਿਆਂ ਨੂੰ ਅੱਜ ਹਟਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।