
ਏ.ਡੀ.ਸੀ. ਵੱਲੋਂ ਮੈਸਰਜ਼ ਬੈਸਟ ਵੈਸਟਰਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਰਮ ਮੈਸਰਜ਼ ਬੈਸਟ ਵੈਸਟਰਨ ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਰਮ ਮੈਸਰਜ਼ ਬੈਸਟ ਵੈਸਟਰਨ ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ, ਮੈਸਰਜ਼ ਬੈਸਟ ਵੈਸਟਰਨ ਕੰਸਲਟੈਂਸੀ ਐਸ.ਸੀ.ਓ. ਨੰ: 77, ਦੂਜੀ ਮੰਜ਼ਿਲ, ਫੇਜ਼-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸੰਦੀਪ ਕੁਮਾਰ ਪੁੱਤਰ ਬੁੱਟਾ ਦਾਸ, ਵਾਸੀ ਮਕਾਨ ਨੰ: 299, ਧਨੌਲਾ ਖੁਰਦ, ਧਨੌਲਾ, ਜ਼ਿਲ੍ਹਾ ਬਰਨਾਲਾ, ਹਾਲ ਵਾਸੀ ਮਕਾਨ ਨੰ: 1346, ਸੈਕਟਰ-68, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:407/ਆਈ.ਸੀ, ਮਿਤੀ 07.09.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 06-09-2025 ਤੱਕ ਸੀ।
ਉਨ੍ਹਾਂ ਅੱਗੇ ਦੱਸਿਆ ਤਹਿਸੀਲਦਾਰ, ਖਰੜ ਦੀ ਰਿਪੋਰਟ ਅਨੁਸਾਰ ਲਾਇਸੰਸੀ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਹ ਆਪਣਾ ਲਾਇਸੰਸ ਨੰ: 407 ਕੈਂਸਲ ਕਰਵਾਉਣਾ ਚਾਹੁੰਦਾ ਹੈ ਅਤੇ ਉਹ ਆਪਣੇ ਪੁਰਾਣੇ ਪਤੇ ਤੇ ਹੀ ਲਾਇਸੰਸ ਐਪਲੀਕੇਸ਼ਨ ਇੰਮੀਗ੍ਰੇਸ਼ਨ ਸੈੱਲ ਨੂੰ ਬੰਦ ਕਰਨ ਦੀ ਅਰਜ਼ੀ ਅਪਲਾਈ ਕਰ ਰਿਹਾ ਹੈ ਅਤੇ ਉਸਦਾ ਆਫਿਸ ਉਕਤ ਐਡਰੈਸ ਤੇ ਬੰਦ ਕੀਤਾ ਜਾਵੇ, ਜਿਸ ਸਬੰਧੀ ਲਾਇਸੰਸੀ ਨੂੰ ਉਕਤ ਸਬੰਧੀ ਪੱਤਰ ਮਿਤੀ 20.09.2023 ਰਾਹੀਂ ਮਿਤੀ 05.10.2023 ਨੂੰ ਹਾਜ਼ਰ ਹੋਣ ਲਈ ਲਿਖਿਆ ਗਿਆ ਸੀ, ਪ੍ਰੰਤੂ ਲਾਇਸੰਸੀ ਹਾਜ਼ਰ ਨਹੀਂ ਹੋਇਆ ਅਤੇ ਉਸ ਵੱਲੋਂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ਼ ਬੈਸਟ ਵੈਸਟਰਨ ਕੰਸਲਟੈਂਸੀ ਨੂੰ ਜਾਰੀ ਲਾਇਸੰਸ ਨੰਬਰ 407/ਆਈ.ਸੀ. ਮਿਤੀ 07.09.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
