ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਵਿਵਾਦ ਨਿਪਟਾਰਾ ਕਮੇਟੀ ਦਾ ਗਠਨ
ਐਸ.ਏ.ਐਸ.ਨਗਰ, 27 ਜਨਵਰੀ, 2025: ਸਟਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਐਕਟ, 2014 ਅਤੇ ਪੰਜਾਬ ਸਟ੍ਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਰੂਲਜ਼ 2015 ਦੇ ਸੈਕਸ਼ਨ 20 ਦੁਆਰਾ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਵਿਵਾਦ ਨਿਪਟਾਰਾ ਕਮੇਟੀ ਦਾ ਪੁਨਰਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਸੇਵਾਮੁਕਤ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਵਿੰਦਰ ਸਿੰਘ ਨੇ ਦੱਸਿਆ ਕਿ ਵਿਵਾਦ ਨਿਪਟਾਰਾ ਕਮੇਟੀ ਦਾ ਹੈੱਡਕੁਆਰਟਰ ਨਗਰ ਨਿਗਮ ਮੋਹਾਲੀ ਵਿਖੇ ਹੋਵੇਗਾ ਅਤੇ ਇਹ ਜ਼ਿਲ੍ਹੇ ਦੀਆਂ ਸਮੂਹ ਸਥਾਨਕ ਸੰਸਥਾਵਾਂ ਦੇ ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕਰੇਗੀ। ਕਮੇਟੀ ਦੇ ਦੋ ਹੋਰ ਮੈਂਬਰਾਂ ਵਿੱਚ ਸੁਰਜੀਤ ਸਿੰਘ ਸੇਵਾਮੁਕਤ ਸਹਾਇਕ ਕਮਿਸ਼ਨਰ ਐਮ ਸੀ ਮੋਹਾਲੀ ਅਤੇ ਸਮਾਜ ਸੇਵੀ ਜਸ਼ਨਪ੍ਰੀਤ ਕੌਰ ਸ਼ਾਮਲ ਹਨ।