
ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ਼੍ਰੀਮਤੀ ਸ਼ਿਖਾ ਸਿੰਗਲਾ ਨੇ ਅਲਾਇਡ ਵਿਭਾਗਾਂ ਤੋਂ ਆਏ ਅਧਿਕਾਰੀਆਂ/ ਕਰਮਚਾਰੀਆਂ ਨਾਲ 2024-25 ਦੌਰਾਨ ਕੀਤੇ ਗਏ ਕੰਮਾਂ ਅਤੇ ਸਾਲ 2025-26 ਦੀ ਕਾਰਜ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ। ਆਤਮਾ ਸਕੀਮ ਦਾ ਐਕਸ਼ਨ ਪਲਾਨ ਬਲਾਕ ਪੱਧਰ ਦੀ ਅਡਵਾਇਜਰੀ ਕਮੇਟੀ ਤੋਂ ਪਾਸ ਹੋਣ ਉਪਰੰਤ ਜ਼ਿਲ੍ਹਾ ਪੱਧਰ ਦੀ ਕਮੇਟੀ ਤੋਂ ਪਾਸ ਕੀਤਾ ਜਾਂਦਾ ਹੈ। ਡਾ. ਬਲਬੀਰ ਸਿੰਘ ਖੱਦਾ ਡਿਪਟੀ ਡਾਇਰੈਕਟਰ ਕੇ.ਵੀ.ਕੇ. ਐੱਸ.ਏ.ਐੱਸ.ਨਗਰ ਨੇ ਸਾਲ 2025-26 ਵਿੱਚ ਅਸੈਸਮੈਂਟ, ਰੀਫਾਈਨਮੈਂਟ ਐਂਡ ਵੈਲੀਡਸ਼ਨ ਮੱਦ ਅਧੀਨ ਆਤਮਾ ਸਕੀਮ ਦੀ ਸਹਾਇਤਾ ਨਾਲ ਪ੍ਰੋਜੈਕਟ ਲਈ ਤਜ਼ਵੀਜ਼ ਦਿੱਤੀ ਅਤੇ ਡੇਅਰੀ ਸਬੰਧੀ ਫਾਰਮ ਫੀਲਡ ਸਕੂਲ ਲਈ ਵੀ ਤਜ਼ਵੀਜ਼ ਦਿੱਤੀ।
ਸ਼੍ਰੀ ਗੁਰਜੀਤ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਵੱਲੋਂ ਮੱਛੀ ਦੇ ਪੂੰਗ ਦੇ ਪ੍ਰਦਰਸ਼ਨੀ ਪਲਾਟ, ਐਕਸਪੋਜ਼ਰ ਵਿਜ਼ਟ ਅਤੇ ਟ੍ਰੇਨਿੰਗਾਂ ਬਾਰੇ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਐਕਸ਼ਨ ਪਲਾਨ ਦਿੱਤਾ। ਡਾ. ਆਲਮਦੀਪ ਕੌਰ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੀ ਵੈਕਸੀਨੇਸ਼ਨ ਕੈਂਪ ਸਬੰਧੀ ਐਕਸ਼ਨ ਪਲਾਨ ਦਿੱਤਾ ਗਿਆ। ਡਾ. ਰਮਨ ਕਰੋੜੀਆ ਬਲਾਕ ਖੇਤੀਬਾੜੀ ਅਫਸਰ ਮਾਜਰੀ ਵੱਲੋਂ ਬਲਾਕ ਦੇ ਕਿਸਾਨਾਂ ਵੱਲੋਂ ਬਲਾਕ ਫਾਰਮਰਜ਼ ਐਡਵਾਇਜਰੀ ਕਮੇਟੀ ਵੱਲੋਂ ਸਾਲ 2025-26 ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਸਲਾਹ ਮਸ਼ਵਰਾ ਪ੍ਰਾਪਤ ਕਰਕੇ ਐਕਸ਼ਨ ਪਲਾਨ ਪੇਸ਼ ਕੀਤਾ।
ਡਾ. ਸ਼ੁਭਕਰਨ ਸਿੰਘ ਬਲਾਕ ਖੇਤੀਬਾੜੀ ਅਫਸਰ ਖਰੜ ਵੱਲੋਂ ਵੀ ਐਕਸ਼ਨ ਪਲਾਨ ਪੇਸ਼ ਕੀਤਾ ਗਿਆ ਅਤੇ ਬਲਾਕ ਡੇਰਾਬਸੀ ਵੱਲੋਂ ਆਪਣਾ ਐਕਸ਼ਨ ਪਲਾਨ ਦਿੱਤਾ ਗਿਆ। ਸ਼੍ਰੀ ਬਲਵੀਰ ਸਿੰਘ ਵਣ ਵਿਭਾਗ ਤੋਂ ਹਾਜ਼ਰ ਨੁਮਾਇੰਦੇ ਵੱਲੋਂ ਦੱਸਿਆ ਗਿਆ ਕਿ ਆਤਮਾ ਸਕੀਮ ਦੇ ਤਾਲਮੇਲ ਨਾਲ ਕਿਸਾਨਾਂ ਨੂੰ ਮੈਡੀਸਨਲ ਪਲਾਂਟ ਦਿੱਤੇ ਜਾਣਗੇ। ਸ਼੍ਰੀ ਬਲਜਿੰਦਰ ਸਿੰਘ ਅਤੇ ਸ਼੍ਰੀ ਰਾਜਵੀਰ ਸਿੰਘ ਕਿਸਾਨ ਮੈਂਬਰਾਂ ਵੱਲੋਂ ਦੱਸਿਆ ਕਿ ਸਰਦ ਰੁੱਤ ਦੀ ਮੱਕੀ ਦੇ ਪ੍ਰਦਰਸ਼ਨੀ ਪਲਾਟ ਦਿੱਤੇ ਜਾਣ ਅਤੇ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਮਿਨਲਰ ਮਿਕਚਰ ਦਿੱਤਾ ਜਾਵੇ। ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਐਸ.ਏ.ਐੱਸ.ਨਗਰ ਵਲੋਂ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਪ੍ਰਾਪਤ ਐਕਸ਼ਨ ਪਲਾਨ ਅਤੇ ਸੁਝਾਵਾਂ ਅਨੁਸਾਰ ਸਾਲ 2025-26 ਦੌਰਾਨ ਮਿਥੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾਵੇਗਾ।
