ਖ਼ਾਲਸਾ ਕਾਲਜ ਡੁਮੇਲੀ ਵਿਖੇ ਕਰਵਾਇਆ ਗਿਆ ਵਿਦਾਇਗੀ ਸਮਾਗਮ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਸਾਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਵਿਦਾਇਗੀ ਸਮਾਰੋਹ ਦੀ ਸ਼ੁਰੂਆਤ ਧਾਰਮਿਕ ਸ਼ਬਦ ਤੋਂ ਕੀਤੀ ਗਈ। ਇਸ ਮੌਕੇ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵੱਲੋਂ ਗਰੁੱਪ ਡਾਂਸ ਪੇਸ਼ ਕੀਤਾ ਗਿਆ।

ਉਪਰੰਤ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਰਿਤਿਕ ਕੁਮਾਰ ਅਤੇ ਵਿਦਿਆਰਥੀਆਂ ਨੇ ਸੁਰ ਅਤੇ ਤਾਲ ਦੇ ਸਹਾਰੇ ਗੀਤ ਗਾ ਕੇ ਸਰੋਤਿਆਂ ਦੀ ਵਾਹ- ਵਾਹ ਖੱਟੀ। ਇਸ ਮੌਕੇ ਬੀ.ਏ. ਸਮੈਸਟਰ ਛੇਵੇਂ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਕਾਲਜ ਵਿੱਚ ਬਿਤਾਏ ਪਲਾਂ ਨੂੰ ਆਪਣੇ ਗੀਤ ਰਾਹੀਂ ਤਾਜ਼ਾ ਕੀਤਾ। ਇਸ ਤੋਂ ਬਾਅਦ ਬੀ.ਏ. ਸਮੈਸਟਰ ਛੇਵੇਂ ਦੀ ਵਿਦਿਆਰਥਣ ਪਲਵਿੰਦਰ ਕੌਰ ਨੇ ਆਪਣੇ ਸਾਰੇ ਸੀਨੀਅਰ ਸਾਥੀਆਂ ਦੇ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ , ਸਮੂਹ ਸਟਾਫ਼ ਮੈਂਬਰਾਂ ਅਤੇ ਆਪਣੇ ਜੂਨੀਅਰ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਕੱਲ ਦੇ ਨੇਤਾ ਹਨ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਪ੍ਰੋ. ਕਮਲਜੀਤ ਕੌਰ, ਪ੍ਰੋ. ਅਮਰਪਾਲ ਕੌਰ, ਪ੍ਰੋ. ਦਮਨਜੀਤ ਕੌਰ ਨੇ ਕਾਲਜ ਤੋਂ ਜਾ ਰਹੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਮਨਪ੍ਰੀਤ ਕੌਰ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਪਰਮਿੰਦਰ ਕੌਰ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।