
ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਵਿਰੋਧੀ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ : ਭਗਵੰਤ ਸਿੰਘ ਮਾਨ
ਪਟਿਆਲਾ, 27 ਜਨਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਪਟਿਆਲਾ, 27 ਜਨਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ
ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ, ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।
ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਫਿਰਕੂ ਪਾੜਾ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ 'ਤੇ ਸਿਰੇ ਨਹੀਂ ਚੜ੍ਹਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਦੀਆਂ ਜੜ੍ਹਾਂ ਏਨੀਆਂ ਡੂੰਘੀਆਂ ਤੇ ਮਜ਼ਬੂਤ ਹਨ ਕਿ ਸੂਬੇ ਦੀ ਜ਼ਰਖੇਜ਼ ਜ਼ਮੀਨ ਵਿੱਚ ਕੁਝ ਵੀ ਪੈਦਾ ਕੀਤਾ ਜਾ ਸਕਦਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।
ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸੱਚਮੁੱਚ ਮਾਣ ਵਾਲੇ ਪਲ ਸਨ ਕਿਉਂਕਿ ਸਾਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਤਾਕਤ ਮਿਲੀ, ਜਿਸ ਨਾਲ ਸਾਡੇ ਵਡੇਰਿਆਂ ਵੱਲੋਂ ‘ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ' ਸਰਕਾਰ ਦਾ ਦੇਖਿਆ ਸੁਪਨਾ ਪੂਰਾ ਕਰਨ ਦਾ ਮੌਕਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਹਰ ਲੰਘਦੇ ਦਿਨ ਨਾਲ ਦੇਸ਼ ਵਿੱਚ ਜਮਹੂਰੀਅਤ ਮਜ਼ਬੂਤ
ਹੋਈ ਹੈ ਕਿਉਂਕਿ ਦੇਸ਼ ਵਾਸੀਆਂ ਨੇ ਜਮਹੂਰੀ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਦਾ ਪ੍ਰਗਟਾਵਾ
ਕੀਤਾ ਅਤੇ ਬਿਨਾਂ ਕਿਸੇ ਭੈਅ ਦੇ ਮਤਦਾਨ ਕਰਕੇ ਸਪਸ਼ਟ ਫੈਸਲਾ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀਆਂ ਖ਼ਾਸ ਕਰ ਕੇ ਪੰਜਾਬੀਆਂ ਨੇ ਦੇਸ਼ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਪ੍ਰਭੂਸੱਤਾ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਡਟ ਕੇ ਸਾਹਮਣਾ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ, ਡੀ ਆਈ ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਐਸ ਐਸ ਪੀ ਪਟਿਆਲਾ ਡਾ. ਨਾਨਕ ਸਿੰਘ, ਕਈ ਵਿਧਾਇਕ ਅਤੇ ਪਟਿਆਲਾ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।
