ਗੜ੍ਹਸ਼ੰਕਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਖੇਤੀ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ

ਗੜ੍ਹਸ਼ੰਕਰ 13 ਜਨਵਰੀ-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਕੁਲ ਹਿੰਦ ਕਿਸਾਨ ਸਭਾ ਦੇ ਚੌਧਰੀ ਅੱਛਰ ਸਿੰਘ ਬਿਲੜੋ, ਕਿਰਤੀ ਕਿਸਾਨ ਸਭਾ ਦੇ ਮਾਸਟਰ ਹੰਸ ਰਾਜ, ਜਮੂਹਰੀ ਕਿਸਾਨ ਸਭਾ ਦੇ ਰਾਮਜੀ ਦਾਸ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮਾਰਕੀਟਿੰਗ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ।

 ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੌਮੀ ਖੇਤੀ ਨੀਤੀਆਂ ਦੇ ਖਰੜੇ ਦੀਆਂ ਕਾਪੀਆਂ ਜ਼ੋ ਕਿ ਕੇਂਦਰ ਸਰਕਾਰ ਨੇ ਵੱਖ-ਵੱਖ ਸੂਬਿਆਂ ਨੂੰ ਪਾਸ ਕਰਨ ਲਈ ਭੇਜਿਆ ਹਨ। ਉਨ੍ਹਾਂ ਕਾਪੀਆਂ ਨੂੰ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਵੱਲੋਂ ਰੱਦ ਕਰਵਾਏ ਤਿੰਨ ਕਾਲੇ ਕਾਨੂੰਨਾਂ ਨੂੰ ਇਸ ਖਰੜੇ ਰਾਹੀਂ ਲਾਗੂ ਕਰਵਾਉਣਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ  ਜਥੇਬੰਦੀਆਂ ਲਾਗੂ ਨਹੀਂ ਹੋਣ ਦੇਣਗੀਆਂ। 
ਉਨ੍ਹਾਂ ਕਿਹਾ ਕੇਂਦਰ ਸਰਕਾਰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਵੇ ਅਤੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਇਸ ਖਰੜੇ ਨੂੰ ਰੱਦ ਕਰੇ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਬੀਬੀ ਸੁਭਾਸ਼ ਮੱਟੂ, ਮਹਿੰਦਰ ਕੁਮਾਰ ਬੱਡੋਆਣ,  ਸ਼ੇਰ ਜੰਗ ਬਹਾਦਰ ਸਿੰਘ, ਇਕਬਾਲ ਸਿੰਘ, ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ, ਕੁਲਵੰਤ ਸਿੰਘ, ਕੁਲਭੂਸ਼ਨ ਕੁਮਾਰ, ਸ਼ਿਗਾਰਾ ਰਾਮ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਅਗਲਾ ਜੋ ਵੀ ਪ੍ਰੋਗਰਾਮ ਆਵੇਗਾ। ਉਸ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ। 
ਇਸ ਮੌਕੇ ਕਸ਼ਮੀਰ ਸਿੰਘ ਭੱਜਲ, ਬਲਵੰਤ ਰਾਏ, ਪ੍ਰੇਮ ਸਿੰਘ ਰਾਣਾ, ਜੁਝਾਰ ਸਿੰਘ ਮੱਟੂ ਸਾਬਕਾ ਸਰਪੰਚ, ਗੁਰਮੀਤ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।