ਪਿੰਡ ਚੂਹੜਪੁਰ ਵਿਖੇ ਗਣਤੰਤਰ ਦਿਵਸ ਮੌਕੇ ਭਾਰਤੀ ਸੰਵਿਧਾਨ ਪ੍ਰਤੀ ਵਿਸ਼ੇਸ਼ ਸੈਮੀਨਾਰ ਆਯੋਜਿਤ।
ਨਵਾਂਸ਼ਹਿਰ- ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸਪੋਰਟਸ ਕਲੱਬ ਪਿੰਡ ਚੂਹੜ ਪੁਰ ਵੱਲੋਂ ਜਗਦੀਸ਼ ਸੁਮਨ ਦੀ ਰੇਖ ਹੇਠ 26 ਜਨਵਰੀ ਦੀ ਮਹੱਤਤਾ ਦੇ ਸੰਬੰਧ ਵਿੱਚ ਨੌਵਾਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾਕਟਰ ਕਸ਼ਮੀਰ ਚੰਦ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਮੰਚ ਦਾ ਸੰਚਾਲਣ ਸੋਹਣ ਸਿੰਘ ਸੁੰਨੀ ਸੇਵਾ ਮੁਕਤ ਪ੍ਰਿੰਸੀਪਲ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਮਹਿਮਾਨ ਦਿਨੇਸ਼ ਕੁਮਾਰ ਕਰੀਹਾ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਓਮਕਾਰ ਸਿੰਘ ਛੀਂਹਮਾਰ ਪ੍ਰਿੰਸੀਪਲ ਆਈਟੀਆਈ ਨਵਾਂਸ਼ਹਿਰ, ਡਾਕਟਰ ਅਜੇ ਬਸਰਾ ਅਤੇ ਹੋਰ ਬੁੱਧੀਜੀਵੀਆਂ ਨੇ ਇਸ ਸੈਮੀਨਾਰ ਵਿੱਚ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜੀਵਨ ਸਬੰਧੀ ਜੀਵਨੀ ਸਬੰਧੀ ਚਰਚਾ ਕ ਅਤੇ ਭਾਰਤੀ ਸੰਵਿਧਾਨ ਸੰਬੰਧੀ ਚਰਚਾ ਕੀਤੀ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨਾਂ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪ੍ਰਬੰਧਕ ਜਗਦੀਸ਼ ਸੁਮਨ ਮੈਂਬਰ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਪੰਜਾਬ ਦੇ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ। ਪਿੰਡ ਦੀ ਸਰਪੰਚ ਆਸ਼ਾ ਰਾਣੀ ਨੇ ਦੱਸਿਆ ਕਿ ਇਹ ਸੈਮੀਨਾਰ ਬਹੁਤ ਹੀ ਸ਼ਲਾਘਾਯੋਗ ਰਿਹਾ ਇਸ ਦੇ ਰਾਹੀਂ ਡਾਕਟਰ ਬੀ ਆਰ ਅੰਬੇਡਕਰ ਜੀ ਦੀ ਜੀਵਨੀ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਾਪਤ ਹੋਈ। ਪ੍ਰੋਗਰਾਮ ਦੇ ਅਖੀਰ ਵਿੱਚ ਚਾਹ ਸਮੋਸਿਆਂ ਅਤੇ ਮਠਿਆਈ ਦਾ ਲੰਗਰ ਅਤੁੱਟ ਵਰਤਾਇਆ ਗਿਆ।