ਚੇਅਰਮੈਨ ਸੰਦੀਪ ਸੈਣੀ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ

ਹੁਸ਼ਿਆਰਪੁਰ- ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਡਾ.ਬੀ.ਆਰ.ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਪੰਜਾਬ ਵਾਸੀ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕਰਦੇ ਰਹਿਣਗੇ।

ਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਘਿਨਾਉਣੇ ਅਪਰਾਧ ਦੇ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਆਪਣੀ ਜਿੰਮੇਵਾਰੀ ਨਿਭਾ ਰਹੀ ਹੈ।
 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 
ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਇਕ ਮਹਾਨ ਚਿੰਤਕ ਦਾ ਨਾਂ ਹੈ, ਜਿਸ ਨੂੰ ਭਾਰਤੀਆਂ ਦੇ ਮਨਾਂ ਤੋਂ ਕਦੇ ਵੀ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਵੱਲੋਂ ਦਿੱਤੇ ਸੰਵਿਧਾਨ ਦੇ ਕਾਨੂੰਨਾਂ ਦੀ ਬਦੌਲਤ ਹੀ ਅੱਜ ਦੇਸ਼ ਵਿਤਕਰੇ ਤੋਂ ਉੱਪਰ ਉੱਠ ਕੇ ਬਰਾਬਰਤਾ ਦੀ ਪ੍ਰਾਪਤੀ ਕਰ ਰਿਹਾ ਹੈ।