ਪੈਰਾਗਾਨ 69 ਮੁਹਾਲੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ, 13 ਜਨਵਰੀ - ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮ -ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਡਾਇਰੈਕਟਰਾਂ ਨੇ ਭਾਗ ਲਿਆ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਸ ਮੋਹਨਬੀਰ ਸਿੰਘ ਨੇ ਧੂਣੀ ਨੂੰ ਅੱਗ ਲਗਾ ਕੇ ਲੋਹੜੀ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਹਨਾਂ ਇਸ ਮੌਕੇ ਸਾਹਿਬ ਵੱਲੋਂ ਲੋਹੜੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਤਿਉਹਾਰ ਦੀ ਮਹੱਤਤਾ ਬਾਰੇ ਜਾਂਣਕਾਰੀ ਦਿੱਤੀ।

ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਬੰਦ ਹੋਣ ਦੇ ਕਾਰਨ ਬੱਚਿਆਂ ਤੋਂ ਲੋਹੜੀ ਦੀਆਂ ਗਤੀਵਿਧੀਆਂ ਆਨਲਾਈਨ ਕਰਵਾਈਆਂ ਗਈਆਂ।