ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਪ੍ਰੋਸਥੋਡੌਂਟਿਕਸ ਦਿਵਸ ਮਨਾਇਆ
ਮੰਡੀ ਗੋਬਿੰਦਗੜ੍ਹ, 30 ਜਨਵਰੀ- ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਪ੍ਰੋਸਥੋਡੌਂਟਿਕਸ ਵਿਭਾਗ ਵਿੱਚ ਵਿਸ਼ਵ ਪ੍ਰੋਸਥੋਡੌਂਟਿਕਸ ਦਿਵਸ ਮਨਾਇਆ। ਇਸ ਦੀ ਸ਼ੁਰੂਆਤ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕਈ ਸਮਾਗਮਾਂ ਨਾਲ ਹੋਈ। ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਪੋਸਟਰ ਬਣਾਉਣ ਅਤੇ ਮਾਡਲ ਬਣਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਦੁਆਰਾ ਕੇਕ ਕੱਟਣ ਦੀ ਰਸਮ ਨਿਭਾਈ ਗਈ। ਬਾਅਦ ਵਿੱਚ ਵਿਭਾਗ ਦੇ ਮੁਖੀ ਡਾ. ਮਨਮੀਤ ਗੁਲਾਟੀ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਨਾਏ ਜਾ ਰਹੇ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੋਸਥੋਡੋਂਟਿਸਟ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸਮਾਗਮ ਦੀ ਸਮਾਪਤੀ ਭਾਗੀਦਾਰਾਂ ਨੂੰ ਇਨਾਮ ਵੰਡ ਨਾਲ ਹੋਈ।