ਭਾਸ਼ਾ ਵਿਭਾਗ ਨੇ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਲੇਖਕਾਂ ਦੀਆਂ ਤਸਵੀਰਾਂ ਲਾਈਆਂ

ਪਟਿਆਲਾ, 1 ਫਰਵਰੀ- ਭਾਸ਼ਾ ਵਿਭਾਗ ਪੰਜਾਬ ਨੇ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ ਪੰਜਾਬੀ ਦੇ ਪ੍ਰਬੁੱਧ ਲੇਖਕਾਂ ਦੀਆਂ 20 ਹੋਰ ਤਸਵੀਰਾਂ ਲਗਾਈਆਂ ਹਨ ਤਾਂ ਕਿ ਪੰਜਾਬੀ ਲੇਖਕਾਂ ਦੀ ਵਿਰਾਸਤ ਨੂੰ ਪੰਜਾਬੋਂ ਬਾਹਰ ਵੀ ਵਿਸਥਾਰਿਆ ਜਾਵੇ। ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਭਵਨ ਦਾ ਪੰਜਾਬੀ ਦੇ ਵੱਡੇ ਲੇਖਕਾਂ ਦੀਆਂ ਤਸਵੀਰਾਂ ਨਾਲ ਸ਼ਿੰਗਾਰ ਕਰਕੇ ਸਾਡਾ ਸਿਰ ਹੀ ਉੱਚਾ ਨਹੀਂ ਹੋਵੇਗਾ ਸਗੋਂ ਪੰਜਾਬੀ ਦੀ ਸੀਮਾ ਵੀ ਵਧੇਗੀ।

ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਤਸਵੀਰਾਂ ਪੰਜਾਬ ਭਵਨ ਵਿੱਚ ਲਗਾਈਆ ਜਾਣਗੀਆਂ। ਬੀਤੇ ਕੱਲ੍ਹ ਜਿਹਨਾਂ ਨਾਮਵਰ ਲੇਖਕਾਂ ਦੀਆਂ ਤਸਵੀਰਾਂ ਲਗਾਈਆਂ ਉਹਨਾਂ ਵਿੱਚ ਪ੍ਰੋ. ਪੂਰਨ ਸਿੰਘ, ਨੰਦ ਲਾਲ ਨੂਰਪੁਰੀ, ਸੰਤ ਰਾਮ ਉਦਾਸੀ, ਬਲਵੰਤ ਗਾਰਗੀ, ਗੁਰਮੁਖ ਸਿੰਘ ਮੁਸਾਫ਼ਿਰ, ਸਹਾਦਤ  ਹਸਨ ਮੰਟੋ, ਨੌਰਾ ਰਿਚਰਡਜ਼, ਗੁਰਬਖਸ਼ ਸਿੰਘ ਪ੍ਰੀਤਲੜੀ, ਬਾਬੂ ਰਜਬ ਅਲੀ, ਭਾਈ ਕਾਨ੍ਹ ਸਿੰਘ ਨਾਭਾ, ਦਵਿੰਦਰ ਸਤਿਆਰਥੀ, ਧਨੀ ਰਾਮ ਚਾਤ੍ਰਿਕ, ਡਾ.ਜਗਤਾਰ, ਗਿਆਨੀ ਹੀਰਾ ਸਿੰਘ ਦਰਦ, ਗੁਰਦਿਆਲ ਸਿੰਘ, ਗੁਰਸ਼ਰਨ ਸਿੰਘ, ਪੰਡਿਤ ਸ਼ਰਧਾ ਰਾਮ ਫਿਲੌਰੀ ਸ਼ਾਮਿਲ ਸਨ। 
ਇਸ ਮੌਕੇ ਉਹਨਾਂ ਪੰਜਾਬ ਭਵਨ ਦੀ ਡਿਪਟੀ  ਰੈਜ਼ੀਡੈਂਟ ਕਮਿਸ਼ਨਰ ਆਸਿਤਾ ਸ਼ਰਮਾ  ਨਾਲ ਵਾਅਦਾ ਕੀਤਾ ਕਿ ਸਾਲ ਦੇ ਅਖੀਰ ਤਕ 100 ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਆਲੋਕ ਚਾਵਲਾ, ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਅਜੀਤਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਗਾ, ਭੁਪਿੰਦਰਪਾਲ ਸਿੰਘ, ਸੁਪਰਡੈਂਟ, ਸੰਤੋਖ ਸਿੰਘ ਸੁੱਖੀ, ਖੋਜ ਅਫ਼ਸਰ ਹਾਜ਼ਰ ਸਨ।