ਵੈਟਨਰੀ ਯੂਨੀਵਰਸਿਟੀ ਨੇ ਆਯੋਜਿਤ ਕੀਤੀ ਉਨੱਤ ਉਦਮੀਪਨ ਕੌਸ਼ਲ ਵਿਕਾਸ ਸਿਖਲਾਈ
ਲੁਧਿਆਣਾ 03 ਫਰਵਰੀ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸ਼ੂਧਨ ਉਤਪਾਦ ਪ੍ਰਬੰਧਨ ਵਿਭਾਗ ਵੱਲੋਂ ਇਕ ਹਫ਼ਤੇ ਦੀ ਉਨੱਤ ਉਦਮੀਪਨ ਕੌਸ਼ਲ ਵਿਕਾਸ ਸਿਖਲਾਈ ਕਰਵਾਈ ਗਈ। ਇਸ ਸਿਖਲਾਈ ਦਾ ਵਿਸ਼ਾ ਸੀ ‘ਕਿਸਾਨਾਂ ਦੇ ਆਮਦਨੀ ਵਾਧੇ ਲਈ ਵਿਗਿਆਨਕ ਡੇਅਰੀ ਫਾਰਮਿੰਗ, ਗੁਣਵੱਤਾ ਲੜੀ ਅਤੇ ਮੰਡੀਕਾਰੀ’। ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਮ ਮੰਤਰਾਲੇ ਵੱਲੋਂ ਪ੍ਰਾਯੋਜਿਤ ਇਸ ਸਿਖਲਾਈ ਵਿੱਚ 20 ਪ੍ਰਤੀਭਾਗੀਆਂ ਨੇ ਹਿੱਸਾ ਲਿਆ।

ਸਿਖਲਾਈ ਦੇ ਸਮਾਪਨ ਸਮਾਰੋਹ ’ਤੇ ਮੁੱਖ ਮਹਿਮਾਨ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕਿਹਾ ਕਿ ਪ੍ਰਤੀਭਾਗੀਆਂ ਨੂੰ ਪਸ਼ੂਧਨ ਖੇਤਰ ਵਿੱਚ ਨਵੇਂ ਤੇ ਨਿਵੇਕਲੇ ਵਿਚਾਰਾਂ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ਲਈ ਉਤਸ਼ਾਹਿਤ ਕੀਤਾ ਕਿ ਸਿੱਖਿਆਰਥੀ ਆਪਣੇ ਉਦਮ ਜਰੂਰ ਸਥਾਪਿਤ ਕਰਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਇਸ ਉਪਰਾਲੇ ਰਾਹੀਂ ਪੰਜਾਬ ਦੇ ਡੇਅਰੀ ਖੇਤਰ ਦਾ ਵਿਕਾਸ ਕਰਨਾ ਹੈ।
ਡਾ. ਅਨਿਲ ਕੁਮਾਰ ਅਰੋੜਾ, ਨਿਰਦੇਸ਼ਕ ਖੋਜ ਨੇ ਕਿਹਾ ਕਿ ਸੂਖਮ, ਲਘੂ ਅਤੇ ਦਰਮਿਆਨੇ ਉਦਮ, ਉਦਮੀਪਨ ਦੀ ਪਨੀਰੀ ਵਜੋਂ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਵਿਅਕਤੀਗਤ ਸਿਰਜਣਾ ਨੂੰ ਹੁਲਾਰਾ ਮਿਲਦਾ ਹੈ ਉਥੇ ਨਵੇਂ ਉਪਰਾਲੇ ਵੀ ਸਾਹਮਣੇ ਆਉਂਦੇ ਹਨ।
ਡਾ. ਸਰਵਪ੍ਰੀਤ ਸਿੰਘ ਘੁੰਮਣ, ਡੀਨ, ਵੈਟਨਰੀ ਸਾਇੰਸ ਕਾਲਜ ਨੇ ਕਿਹਾ ਕਿ ਸਾਨੂੰ ਡੇਅਰੀ ਖੇਤਰ ਵਿੱਚ ਗੁਣਵੱਤਾ ਭਰਪੂਰ ਉਤਪਾਦਾਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਇਸ ਖੇਤਰ ਵਿੱਚ ਉਦਮੀਪਨ ਦੇ ਨਵੇਂ ਮੌਕੇ ਮੁਹੱਈਆ ਕੀਤੇ ਜਾ ਸਕਣ।
ਡਾ. ਯਸ਼ਪਾਲ ਸਿੰਘ ਅਤੇ ਡਾ. ਰਵਿੰਦਰ ਸਿੰਘ ਗਰੇਵਾਲ, ਕੋਰਸ ਨਿਰਦੇਸ਼ਕਾਂ ਨੇ ਕਿਹਾ ਕਿ ਸੂਖਮ, ਲਘੂ ਅਤੇ ਦਰਮਿਆਨੇ ਉਦਮ ਵਿਭਾਗ ਇਸ ਖੇਤਰ ਦੀ ਸਿਰਮੌਰ ਸੰਸਥਾ ਹੈ ਜਿਸ ਰਾਹੀਂ ਭਾਰਤ ਵਿੱਚ ਇਨ੍ਹਾਂ ਉਦਮਾਂ ਨੂੰ ਉੱਚਿਆਂ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਡੇਅਰੀ ਫਾਰਮਿੰਗ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ, ਭਵਿੱਖੀ ਵਿਸਥਾਰ ਅਤੇ ਯੂਨੀਵਰਸਿਟੀ ਵੱਲੋਂ ਮੁਹੱਈਆ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਚਾਨਣਾ ਪਾਇਆ।
ਸਿਖਲਾਈ ਦੌਰਾਨ ਡੇਅਰੀ, ਵੈਟਨਰੀ, ਉਦਯੋਗ ਅਤੇ ਲੇਖਾ ਜੋਖਾ ਮਾਹਿਰਾਂ ਨੇ ਭਾਸ਼ਣੀ ਅਤੇ ਪ੍ਰਯੋਗੀ ਗਿਆਨ ਦਿੱਤਾ। ਸਿੱਖਿਆਰਥੀਆਂ ਨੂੰ ਡੇਅਰੀ ਪਲਾਂਟਾਂ ਅਤੇ ਡੇਅਰੀ ਕਿੱਤਾ ਆਧਾਰਿਤ ਕੰਪਨੀਆਂ ਦਾ ਦੌਰਾ ਵੀ ਕਰਵਾਇਆ ਗਿਆ।
ਡਾ. ਸੁਰੇਸ਼ ਕੁਮਾਰ, ਡਾ. ਕੁਲਵਿੰਦਰ ਸਿੰਘ ਅਤੇ ਡਾ. ਨਿਤਿਨ ਮਹਿਤਾ, ਕੋਰਸ ਸੰਯੋਜਕਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਇਸ ਸਿਖਲਾਈ ਨੂੰ ਨੇਪਰੇ ਚੜ੍ਹਾਇਆ।