ਸੇਵਾ ਕੇਂਦਰਾਂ ਰਾਹੀਂ ਆਉਣ ਵਾਲੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼
ਪਟਿਆਲਾ, 3 ਫਰਵਰੀ- ਸੂਬੇ ਦੇ ਲੋਕਾਂ ਨੂੰ ਬਿਹਤਰੀਨ ਪ੍ਰਸ਼ਾਸਨਿਕ ਸੇਵਾਵਾਂ ਇਕੋ ਛੱਤ ਥੱਲੇ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ ਮਿਲ ਰਹੀਆਂ ਕਰੀਬ 438 ਤਰ੍ਹਾਂ ਦੀਆਂ ਸੇਵਾਵਾਂ ਦਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ 'ਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਨੂੰ ਸੇਵਾ ਕੇਂਦਰਾਂ ਰਾਹੀਂ ਆਉਣ ਵਾਲੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ ਨੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਵਿੱਚ ਈ-ਸੇਵਾ ਦੇ ਲੰਬਿਤ ਪਏ ਕੇਸਾਂ ਦਾ ਵਿਭਾਗ ਵਾਈਜ਼ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ 90 ਤੇ 60 ਦਿਨਾਂ ਤੋਂ ਜ਼ਿਆਦਾ ਲੰਬਿਤ ਚਲੇ ਆ ਰਹੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਕੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਈ-ਸੇਵਾ ਵਿੱਚ ਲੰਬਿਤ ਰਹਿਣ ਵਾਲੇ ਕੇਸਾਂ ਦੀ ਗਿਣਤੀ ਭਾਵੇਂ ਬਹੁਤ ਘੱਟ ਹੈ ਪਰ ਜੇਕਰ ਕਿਸੇ ਕਾਗਜ਼ ਦੇ ਅਧੂਰੇ ਹੋਣ ਕਾਰਨ ਜਾਂ ਫੇਰ ਕਿਸੇ ਤਕਨੀਕੀ ਕਾਰਨ ਫਾਈਲ ਦਾ ਨਿਪਟਾਰਾ ਨਹੀਂ ਹੋਇਆ ਹੈ ਤਾਂ ਉਸ ਸਬੰਧੀ ਵੀ ਅਧਿਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਰਾਬਤਾ ਕਰਕੇ ਕੇਸ ਦਾ ਤੁਰੰਤ ਨਿਪਟਾਰਾ ਕਰਵਾਉਣਾ ਯਕੀਨੀ ਬਣਾਉਣ।
ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਸੇਵਾ ਕੇਂਦਰ ਰਾਹੀਂ ਅਪਲਾਈ ਹੋਣ ਵਾਲੀ ਹਰੇਕ ਫਾਈਲ ਆਨ ਲਾਈਨ ਮੌਨੀਟਰ ਕੀਤੀ ਜਾਂਦੀ ਹੈ ਤੇ ਕਿਸ ਅਧਿਕਾਰੀ ਪਾਸ ਫਾਈਲ ਕਿੰਨੇ ਦਿਨ ਤੋਂ ਫਾਈਲ ਪੈਂਡਿੰਗ ਪਈ ਹੈ, ਇਹ ਵੀ ਆਨ ਲਾਈਨ ਦੇਖਿਆ ਜਾ ਸਕਦਾ ਹੈ, ਇਸ ਲਈ ਹਰੇਕ ਸੇਵਾ ਲਈ ਨਿਰਧਾਰਤ ਕੀਤੇ ਗਏ ਸਮੇਂ ਦੇ ਅੰਦਰ ਅੰਦਰ ਫਾਈਲ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਈ-ਸੇਵਾ ਫਾਈਲ ਵਿੱਚ ਹੋਈ ਬੇਲੋੜੀ ਦੇਰੀ ਲਈ ਸਬੰਧੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ।
ਮੁੱਖ ਮੰਤਰੀ ਫ਼ੀਲਡ ਅਫ਼ਸਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸੇਵਾਵਾਂ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ ਨੂੰ ਆਸਾਨ ਬਣਾਉਣ ਲਈ ਇੱਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਈ-ਸੇਵਾ ਰਾਹੀਂ ਅਪਲਾਈ ਹੋਣ ਵਾਲੀਆਂ ਫਾਈਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਕਲੀਅਰ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮਿਲ ਸਕਣ।