
ਖ਼ਾਲਸਾ ਕਾਲਜ ਵਿਖੇ ਸੱਤ ਦਿਨਾਂ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਆਰੰਭ
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਦੇ ਨਿਰਦੇਸ਼ ’ਤੇ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਸੱਤ ਦਿਨਾਂ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਆਰੰਭ ਕੀਤਾ ਗਿਆ।
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਦੇ ਨਿਰਦੇਸ਼ ’ਤੇ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਸੱਤ ਦਿਨਾਂ ਰੁਜ਼ਗਾਰਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਆਰੰਭ ਕੀਤਾ ਗਿਆ।
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਾਲਜ ਵਿਦਿਆਰਥੀਆਂ ਨੂੰ ਵਪਾਰਕ ਅਤੇ ਪੇਸ਼ੇਵਰ ਹੁਨਰ ਵਿਕਾਸ ਸੰਬੰਧੀ ਉੁਤਸ਼ਾਹਿਤ ਕਰਨ ਲਈ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਮਹਿੰਦਰਾ ਐਂਡ ਮਹਿੰਦਰਾ ਨੰਦੀ ਫਾਊਂਡੇਸ਼ਨ ਵਲੋਂ ਮੁੱਖ ਬੁਲਾਰੇ ਵਜੋਂ ਸ੍ਰੀ ਸੁਦੀਪ ਘੋਸ਼ ਨੇ ਸ਼ਿਰਕਤ ਕੀਤੀ। ਮੁੱਖ ਬੁਲਾਰੇ ਸ੍ਰੀ ਸੁਦੀਪ ਘੋਸ਼ ਨੇ ਵਿਦਿਆਰਥੀਆਂ ਨੂੰ ਕੈਰੀਅਰ ਦੇ ਵਿਕਾਸ ਦੇ ਮਹੱਤਵਪੂਰਨ ਪਹਿਲੂਆਂ ’ਤੇ ਮਾਰਗਦਰਸ਼ਨ ਕਰਦਿਆਂ, ਸੰਚਾਰ ਹੁਨਰ, ਇੰਟਰਵਿਊ ਤਕਨੀਕ, ਨਿੱਜੀ ਵਿਵਰਣ ਤਿਆਰ ਕਰਨ ਸਮੇਤ ਕੰਮ ਦੀ ਥਾਂ ’ਤੇ ਨੈਤਿਕਤਾ ਸਬੰਧੀ ਵਿਚਾਰ ਰੱਖੇ।
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਮੁੱਖ ਬੁਲਾਰੇ ਸੁਦੀਪ ਘੋਸ਼ ਦਾ ਸਵਾਗਤ ਕਰਦਿਆਂ ਕੈਰੀਅਰ ਅਧਾਰਿਤ ਸਿੱਖਿਆ ਪ੍ਰਦਾਨ ਕਰਨ ਲਈ ਅਦਾਰੇ ਦੀ ਵੱਚਨਬੱਧਤਾ ’ਤੇ ਜ਼ੋਰ ਦਿੰਦੇ ਹੋਏ ਇੰਜ. ਸੁਖਮਿੰਦਰ ਸਿੰਘ ਸਕੱਤਰ ਸਿੱਖਿਆ ਅਤੇ ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀ ਦੇ ਕੈਰੀਅਰ ਵਿਚ ਵਾਧੇ ਲਈ ਬਹੁਤ ਹੀ ਲਾਹੇਵੰਦ ਹੋਵੇਗਾ।
ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦਾ ਹੁਨਰ ਵਧਾਉਣ, ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨ, ਭਵਿੱਖ ਦੇ ਕੈਰੀਅਰ ਵਿਚ ਕਾਮਯਾਬ ਹੋਣ ਲਈ ਸਮੇਂ ਦੇ ਹਾਣੀ ਬਣਾਉਣ ਲਈ ਯਤਨਸ਼ੀਲ ਹੈ। ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਅਜੋਕੀ ਨੌਕਰੀ ਮਾਰਕੀਟ ਵਿਚ ਹੁਨਰ ਅਧਾਰਿਤ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਇਆ।
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ ਮੁਕੇਸ਼ ਸ਼ਰਮਾ, ਪ੍ਰੋ. ਕਿਰਨਜੋਤ ਕੌਰ, ਡਾ. ਪ੍ਰੀਤਇੰਦਰ ਸਿੰਘ, ਪ੍ਰੋ. ਨਵਦੀਪ ਸਿੰਘ, ਡਾ. ਅਜੇ ਦੱਤਾ ਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਹੋਏ।
