ਵਿਦਿਆਰਥੀਆਂ ਨੇ ਸੜਕ ਸੁਰੱਖਿਆ ਸਹੁੰ ਚੁੱਕੀ

ਮਾਹਿਲਪੁਰ, 4 ਫਰਵਰੀ- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਐਨਐਸਐਸ ਯੂਨਿਟ ਦੇ ਮੈਂਬਰ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੜਕ ਸੁਰੱਖਿਆ ਦੇ ਸਬੰਧ ਵਿੱਚ ਸੜਕ ਸੁਰੱਖਿਆ ਸਹੁੰ ਚੁਕਾਈ ਗਈ।

ਮਾਹਿਲਪੁਰ, 4 ਫਰਵਰੀ- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਐਨਐਸਐਸ ਯੂਨਿਟ ਦੇ ਮੈਂਬਰ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੜਕ ਸੁਰੱਖਿਆ ਦੇ ਸਬੰਧ ਵਿੱਚ ਸੜਕ ਸੁਰੱਖਿਆ ਸਹੁੰ ਚੁਕਾਈ ਗਈ। 
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਤਹਿਤ ਸਮਾਜ ਨੂੰ ਜਾਗਰੂਕ ਰੱਖਣ ਦੀ ਪ੍ਰੇਰਨਾ ਦਿਤੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਣਕਾਰੀ ਦਿਤੀ।
 ਇਸ ਦੌਰਾਨ ਐਨਐਸਐਸ ਅਫਸਰ ਡਾ ਬਲਵੀਰ ਕੌਰ ਅਤੇ ਡਾ ਰਜਿੰਦਰ ਪ੍ਰਸਾਦ ਨੇ ਵਿਦਿਆਰਥੀਆ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ ਅਤੇ ਸਰਕਾਰ ਦੇ ਨਿਯਮਾਂ ਤਹਿਤ ਸੜਕ ਸੁਰੱਖਿਆ ਸਬੰਧੀ ਦਿਤੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ।