ਜ਼ਿਲ੍ਹੇ ਵਿਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਰੋਕ
ਨਵਾਂਸ਼ਹਿਰ- ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵੀ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਜੇਕਰ ਅਜਿਹਾ ਕੋਈ ਯਾਦਗਾਰੀ ਗੇਟ ਉਸਾਰਨਾ ਹੋਵੇ ਤਾਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਹੀ ਮਨਜ਼ੂਰੀ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਲਈ ਜਾਵੇ।

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ,
ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 31 ਮਾਰਚ, 2025 ਤੱਕ ਲਾਗੂ ਰਹਿਣਗੇ।