ਡਿਪਟੀ ਕਮਿਸ਼ਨਰ ਨੇ 7.65 ਕਰੋੜ ਰੁਪਏ ਦੀ ਲਾਗਤ ਵਾਲੇ ਪਟਵਾਰ ਸਟੇਸ਼ਨ ਦਾ ਲਿਆ ਜਾਇਜ਼ਾ

ਪਟਿਆਲਾ, 4 ਫਰਵਰੀ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਵੇਂ ਉਸਾਰੇ ਜਾ ਰਹੇ ਦੋ-ਮੰਜ਼ਿਲੇ ਪਟਵਾਰ ਸਟੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਪੰਜਾਬ ਮੰਡੀ ਬੋਰਡ, ਜਿਸ ਵੱਲੋਂ ਇਸ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ, ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਪਾਸੋਂ ਪੂਰੇ ਕੰਪਲੈਕਸ ਦੀ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਇਸ ਇਮਾਰਤ ਨੂੰ 15 ਮਾਰਚ 2025 ਤਕ ਮੁਕੰਮਲ ਕੀਤਾ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ ਫੰਡਾਂ ਨਾਲ ਇਸ ਇਮਾਰਤ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਇਮਾਰਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਤੇ ਹਰੇਕ ਕੰਮ ਨਿਰਧਾਰਤ ਮਾਪਦੰਡਾਂ 'ਤੇ ਪੂਰਾ ਖਰ੍ਹਾ ਉਤਰਨਾ ਚਾਹੀਦਾ ਹੈ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੇਂ ਪਟਵਾਰ ਸਟੇਸ਼ਨ ਵਿਖੇ ਪਟਵਾਰੀਆਂ ਲਈ 69 ਅਤੇ ਕਾਨੂੰਗੋਆਂ ਲਈ 7 ਕੈਬਿਨ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੀ ਇਮਾਰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਤੇ ਲੋਕਾਂ ਨੂੰ ਵੱਖ-ਵੱਖ ਪਟਵਾਰੀਆਂ ਦੇ ਦਫ਼ਤਰਾਂ 'ਚ ਚੱਕਰ ਨਾ ਕੱਟਣੇ ਨਾ ਪੈਣ। ਇੱਥੇ ਪਖਾਨਿਆਂ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਸਮੇਤ ਦੂਸਰੀ ਮੰਜ਼ਿਲ 'ਤੇ ਜਾਣ ਲਈ ਲਿਫ਼ਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
 ਇਸ ਮੌਕੇ ਡੀ.ਐਸ.ਐਮ. ਸੁਖਮੰਦਰ ਸਿੰਘ, ਐਸ.ਡੀ.ਓ. ਪੰਕਜ ਕੁਮਾਰ, ਤਹਿਸੀਲ ਪਟਿਆਲਾ ਦੇ ਪ੍ਰਧਾਨ ਪਟਵਾਰੀ ਸੁਖਜਿੰਦਰ ਸਿੰਘ ਵੀ ਮੌਜੂਦ ਸਨ।