ਨਵਜੋਤ ਸਾਹਿਤ ਸੰਸਥਾ ਔੜ ਵਲੋਂ,ਢਾਹਾਂ ਕਲੇਰਾਂ ਵਿਖੇ ਸਾਹਿਤ ਉਚਾਰਨ ਪ੍ਰਤੀਯੋਗਤਾ ਕਰਵਾਈ।

ਬੰਗਾ, 5 ਫਰਵਰੀ- ਨਵਜੋਤ ਸਾਹਿਤ ਸੰਸਥਾ (ਰਜਿ) ਔੜ ਵਲੋਂ ਢਾਹਾਂ ਕਲੇਰਾਂ ਵਿਖੇ ਸਾਹਿਤ ਉਚਾਰਨ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੀ ਅਗਵਾਈ ਵਿੱਚ ਸਥਾਪਿਤ ਸਿੱਖਿਆ ਅਤੇ ਮੈਡੀਕਲ ਅਦਾਰਿਆਂ ਦੇ ਕਰਮੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਭਾਸ਼ਣ, ਕਵਿਤਾ ਅਤੇ ਗੀਤ ਵਿਧਾ ਦੀ ਇਸ ਪ੍ਰਤੀਯੋਗਤਾ ਦੇ ਜੇਤੂਆਂ ਨੂੰ ਯਾਦਗਾਰੀ ਚਿੰਨ੍ਹ, ਪ੍ਰਮਾਣ ਪੱਤਰ ਅਤੇ ਨਗਦੀ ਪ੍ਰਦਾਨ ਕੀਤੀ ਗਈ।

      ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਵਿੱਚ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੀ ਅਮਨੀਤ ਕੌਰ (ਗੀਤ), ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾ. ਗੁਰਤੇਜ ਸਿੰਘ (ਭਾਸ਼ਣ), ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਤਰੁਨਪ੍ਰੀਤ ਕੌਰ (ਕਵਿਤਾ) ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਵਿੱਚ ਸਫਲ ਰਹੇ। ਇਸ ਦੇ ਨਾਲ ਹੀ ਸਾਰੇ ਪ੍ਰਤੀਯੋਗੀਆਂ ਨੂੰ ਵੀ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ।
     ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਅਤੇ ਸੰਸਥਾ ਦੇ ਪ੍ਰਧਾਨ ਸੁਰਜੀਤ ਮਜਾਰੀ ਨੇ ਸਾਂਝੇ ਰੂਪ ਵਿੱਚ ਇਨਾਮਾਂ ਦੀ ਵੰਡ ਕੀਤੀ। ਉਹਨਾਂ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਜੀਵਨ ਅੰਦਰ ਸਦਾ ਉਸਾਰੂ ਮੁਕਾਬਲੇ ਦੀ ਭਾਵਨਾ ਰੱਖਣ ਅਤੇ ਸਾਹਿਤਕ ਖੇਤਰ ਰਾਹੀਂ ਆਪਣੀ ਪ੍ਰਤਿਭਾ ਉਭਾਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰਤੀਯੋਗਤਾ ਵਿੱਚ ਜੱਜਮੈਂਟ ਟੀਮ ਵਿੱਚ ਡਾ. ਜੁਗਿੰਦਰ ਕੁੱਲੇਵਾਲ, ਮੈਡਮ ਰਜਨੀ ਸ਼ਰਮਾ, ਮੈਡਮ ਨੀਰੂ ਜੱਸਲ ਸ਼ਾਮਲ ਸਨ। ਮੰਚ ਦਾ ਸੰਚਾਲਨ ਸੰਸਥਾ ਦੇ ਸਕੱਤਰ ਰਾਜਿੰਦਰ ਜੱਸਲ ਨੇ ਬਾਖੂਬੀ ਨਿਭਾਇਆ।
     ਸਮਾਗਮ ਦੌਰਾਨ ਸੰਸਥਾ ਦੇ ਸੰਸਥਾਪਕ ਗ਼ਜ਼ਲਗੋ ਗੁਰਦਿਆਲ ਰੌਸ਼ਨ ਨੇ ਵੀ ਸ਼ੁੱਭਕਾਮਨਾਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਕਲੇਰਾਂ, ਸਾਬਕਾ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ, ਬੀਬੀ ਬਲਵਿੰਦਰ ਕੌਰ ਕਲਸੀ, ਸ. ਜਗਜੀਤ ਸਿੰਘ ਸੋਢੀ, ਸ. ਦਰਸ਼ਨ ਸਿੰਘ ਮਾਹਲ, ਸੰਸਥਾ ਦੇ ਸਾਬਕਾ ਪ੍ਰਧਾਨ ਸਤਪਾਲ ਸਾਹਲੋਂ, ਦੇਸ ਰਾਜ ਬਾਲੀ, ਦਵਿੰਦਰ ਸਕੋਹਪੁਰੀ, ਹਰੀ ਕਿਸ਼ਨ ਪਟਵਾਰੀ, ਰਾਜ ਸੋਹੀ, ਦਵਿੰਦਰ ਬੇਗਮਪੁਰੀ ਵੀ ਸ਼ਾਮਲ ਸਨ।
      ਸਮਾਗਮ ਦੀ ਸਫਲਤਾ ਲਈ ਟਰੱਸਟ ਦੇ ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਅਤੇ ਪ੍ਰੋਗਰਾਮ ਦੇ ਕੋਆਰਡੀਨੇਟਰ ਮੈਡਮ ਜੋਤੀ ਭਾਟੀਆ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ। ਇਹਨਾਂ ਤੋਂ ਇਲਾਵਾ ਗੁਰੂ ਨਾਨਕ ਹਸਪਤਾਲ ਦੇ ਡਿਪਟੀ ਸੁਪਰਡੈਂਟ ਡਾ. ਬਲਵਿੰਦਰ ਸਿੰਘ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਿੱਖਿਆ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ, ਪਿ੍ੰਸੀਪਲ ਵਨੀਤਾ ਚੋਟ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਵਾਇਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਾਇਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।