ਡੀ.ਸੀ. ਨੇ ਫੂਡ, ਫਲਾਵਰ ਫੈਸਟੀਵਲ ਤੇ ਵਾਕਾਥੋਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ, 5 ਫਰਵਰੀ- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਹੈਰੀਟੇਜ ਮੇਲੇ ਦੌਰਾਨ 13 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਲੱਗਣ ਵਾਲੇ ਫਲਾਵਰ ਅਤੇ ਫੂਡ ਫੈਸਟੀਵਲ ਅਤੇ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਮੇਲੇ ਦੀ ਸ਼ੁਰੂਆਤ ਬਾਰਾਂਦਰੀ ਬਾਗ ਤੋਂ ਹੋਵੇਗੀ ਅਤੇ ਇਸ ਦਿਨ ਇੱਥੇ ਇਸ ਹੈਰੀਟੇਜ ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਸਟਰੀਟ ਫੂਡ ਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ ਤੇ ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ (ਐਫ.ਡੀ.ਏ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ' ਵੀ ਕਰਵਾਈ ਜਾਵੇਗੀ।
ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਨਿਰੀਖਣ ਵੀ ਕੀਤਾ ਅਤੇ ਬਾਗਬਾਨੀ ਵਿਭਾਗ ਨੂੰ ਇਸ ਪੁਰਾਤਨ ਤੇ ਵਿਰਾਸਤੀ ਬਾਰਾਂਦਰੀ ਬਾਗ ਦੀ ਸੁੰਦਰਤਾ ਵਧਾਉਣ ਤੇ ਇਸਦੇ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ।
 ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੁੱਕ ਚੁੱਕੇ ਪੁਰਾਣੇ ਬੂਟਿਆਂ ਨੂੰ ਤਬਦੀਲ ਕਰਕੇ ਉਸੇ ਕਿਸਮ ਦੇ ਨਵੇਂ ਬੂਟੇ ਲਗਾਏ ਜਾਣ ਤੋਂ ਇਲਾਵਾ ਬਾਰਾਦਰੀ ਬਾਗ 'ਚ ਗ਼ੈਰ ਸਮਾਜੀ ਅਨਸਰਾਂ ਦੇ ਦਾਖਲੇ ਨੂੰ ਰੋਕਣ ਲਈ ਸੁਰੱਖਿਆ ਗਾਰਡ ਵੀ ਤੈਨਾਤ ਕੀਤੇ ਜਾਣ।