ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ
ਮਾਹਿਲਪੁਰ, 7 ਫਰਵਰੀ- ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੋਂ 'ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਆਈਬੀਟੀ ਕੇਂਦਰ ਹੁਸ਼ਿਆਰਪੁਰ ਤੋਂ ਸਾਵਨ ਝਾਅ ਅਤੇ ਪ੍ਰਭਜੋਤ ਕੌਰ ਨੇ ਰਿਸੋਰਸ ਪਰਸਨ ਵੱਜੋਂ ਸ਼ਿਰਕਤ ਕੀਤੀ।

ਵਰਕਸ਼ਾਪ ਮੌਕੇ ਵਿਭਾਗ ਦੇ ਮੁਖੀ ਡਾ ਬਿਮਲਾ ਜਸਵਾਲ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆ ਮੁੱਖ ਬੁਲਾਰਿਆਂ ਵਜੋਂ ਹਾਜ਼ਰ ਸ਼ਖਸੀਅਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਭਾਗ ਦੀ ਕਾਰਗੁਜਾਰੀ ਬਾਰੇ ਦੱਸਿਆ। ਇਸ ਮੌਕੇ ਰਿਸੋਰਸ ਪਰਸਨ ਸਾਵਨ ਝਾਅ ਨੇ ਵਿਦਿਆਰਥੀਆ ਨੂੰ ਦਸਵੀਂ, ਬਾਰ੍ਹਵੀਂ ਅਤੇ ਕਾਮਰਸ ਵਿੱਚ ਗਰੈਜ਼ੂਏਸ਼ਨ ਕਰਨ ਤੋਂ ਬਾਅਦ ਦੇਸ਼ਾਂ ਵਿਦੇਸ਼ਾਂ ਦੇ ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਬੁਲਾਰਿਆਂ ਨੇ ਵੱਖ-ਵੱਖ ਦਾਖਲਾ ਪਰੀਖਿਆਵਾਂ ਨੂੰ ਪਾਸ ਕਰਨ ਉਪਰੰਤ ਅਨੇਕਾਂ ਰੁਜ਼ਗਾਰ ਮੁਖੀ ਕੋਰਸਾਂ ਵਿੱਚ ਦਾਖਿਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਵਰਕਸ਼ਾਪ ਦੌਰਾਨ ਚਲੇ ਸਵਾਲ ਜਵਾਬ ਸੈਸ਼ਨ ਮੌਕੇ ਬੁਲਾਰਿਆਂ ਨੇ ਵਿਦਿਆਰਥੀਆ ਵਲੋ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ ਅਤੇ ਵਿਦਿਆਰਥੀਆ ਨੂੰ ਅਜਿਹੇ ਵਰਕਸ਼ਾਪ ਸਮਾਰੋਹਾਂ ਤੋਂ ਸਿਖਣ ਦੀ ਪ੍ਰੇਰਨਾ ਦਿਤੀ।
ਮੰਚ ਦੀ ਕਾਰਵਾਈ ਡਾ ਰਾਕੇਸ਼ ਕੁਮਾਰ ਨੇ ਚਲਾਈ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕਾਂ ਵਿੱਚ ਪ੍ਰੋ ਅਮਰਜੀਤ ਸਿੰਘ, ਪ੍ਰੋ ਹਰਪ੍ਰੀਤ ਕੌਰ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ ਅੰਜਲੀ , ਪ੍ਰੋ ਸਵਿਤਾ ਸਮੇਤ ਵਿਦਿਆਰਥੀ ਹਾਜ਼ਰ ਸਨ।