ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ
ਪਟਿਆਲਾ, 6 ਫਰਵਰੀ- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਪਟਿਆਲਾ ਜ਼ਿਲ੍ਹੇ 'ਚ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਮਿਡ ਡੇ ਮੀਲ ਤੇ ਆਂਗਣਵਾੜੀ ਸਕੀਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਚੰਗੇੜਾ, ਸਰਕਾਰੀ ਐਲੀਮੈਂਟਰੀ ਸਕੂਲ ਮੋਹੀ ਕਲਾਂ, ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਪਿੰਡ ਖੇੜੀ ਗੁਰਨਾ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਪਿੰਡ ਘੜਾਮ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਦਗੜ੍ਹ ਤੇ ਸਰਕਾਰੀ ਐਲੀਮੈਂਟਰੀ ਸਕੂਲ ਲੋਹੰਦ ਦਾ ਦੌਰਾ ਕੀਤਾ।

ਫੂਡ ਕਮਿਸ਼ਨ ਮੈਂਬਰ ਨੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ਦੇ ਮਾਮਲੇ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ 'ਤੇ ਜਰੂਰ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਸਕੂਲਾਂ ਦੀਆਂ ਰਸੋਈਆਂ ਦਾ ਨਿਰੀਖਣ ਕਰਦਿਆਂ ਰਾਸ਼ਨ ਨੂੰ ਸਟੋਰ ਕਰਨ ਦੇ ਢੰਗ ਦੀ ਜਾਂਚ ਕੀਤੀ ਜਿਸ 'ਤੇ ਉਨ੍ਹਾਂ ਤਸੱਲੀ ਪ੍ਰਗਟਾਈ।
ਉਨ੍ਹਾਂ ਬੱਚਿਆਂ ਲਈ ਤਿਆਰ ਖਾਣੇ ਨੂੰ ਵੀ ਚੈਕ ਕੀਤਾ ਅਤੇ ਖਾਣੇ ਦੇ ਮਿਆਰ 'ਤੇ ਵੀ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜਰੂਰੀ ਹਦਾਇਤਾਂ ਵੀ ਦਿੱਤੀਆਂ।