22ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਗੜ੍ਹਸ਼ੰਕਰ- ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਸਟੇਡੀਅਮ ’ਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਰਪ੍ਰਸਤ ਟੂਰਨਾਮੈਂਟ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ 22ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ।

ਗੜ੍ਹਸ਼ੰਕਰ- ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਸਟੇਡੀਅਮ ’ਚ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਰਪ੍ਰਸਤ ਟੂਰਨਾਮੈਂਟ ਕਮੇਟੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ 22ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ। 
ਟੂਰਨਾਮੈਂਟ ਦੀ ਆਰੰਭਤਾ ਮੌਕੇ ਕਾਲਜ ਵਿਦਿਆਰਥਣਾਂ ਵਲੋਂ ਵਾਰ ਗਾਇਨ ਕੀਤੀ ਗਈ ਉਪਰੰਤ ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਟੂਰਨਾਮੈਂਟ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਰਪ੍ਰਸਤ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਪ੍ਰਧਾਨ ਮੁਖਤਿਆਰ ਸਿੰਘ ਹੈਪੀ ਹੀਰ ਤੇ ਕਮੇਟੀ ਦੀ ਮੌਜੂਦਗੀ ’ਚ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਜੱਸੋਵਾਲ ਵਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਉਪਰੰਤ ਹਵਾ ’ਚ ਗੁਬਾਰੇ ਛੱਡਕੇ ਕੀਤਾ ਗਿਆ।
 ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਸੰਬੋਧਨ ਦੌਰਾਨ ਟੂਰਨਾਮੈਂਟ ਕਮੇਟੀ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਨੌਜਵਾਨਾਂ ਨੂੰ ਉਲੰਪੀਅਨ ਜਰਨੈਲ ਸਿੰਘ ਦੇ ਜੀਵਨ ਤੋਂ ਸੇਧ ਹਾਸਿਲ ਕਰਨ ਦਾ ਸੱਦਾ ਦਿੱਤਾ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸਮੂਹ ਸਖਸ਼ੀਅਤਾਂ ਤੇ ਟੂਰਨਾਮੈਂਟ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਦਾ ਸਵਾਗਤ ਕੀਤਾ। ਕਮੇਟੀ ਪ੍ਰਧਾਨ ਮੁਖਤਿਆਰ ਸਿੰਘ ਹੀਰ ਨੇ ਪਹੁੰਚੀਆਂ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਕੁਲਵੰਤ ਸਿੰਘ ਯੂ.ਕੇ. ਪ੍ਰਧਾਨ ਕਬੱਡੀ ਫੈਡਰੇਸ਼ਨ ਯੂ.ਕੇ. ਅਤੇ ਪ੍ਰਧਾਨ ਪਿ੍ਰੰ. ਹਰਭਜਨ ਸਿੰਘ ਕਲੱਬ ਮਾਹਿਲਪੁਰ ਨੇ ਸੰਬੋਧਨ ਦੌਰਾਨ ਟੂਰਨਾਮੈਂਟ ਦੇ ਉਪਰਾਲੇ ਦੀ ਪ੍ਰਸੰਸਾ ਕੀਤਾ। ਟੂਰਨਾਮੈਂਟ ਦੇ ਉਦਘਾਟਨੀ ਕਾਲਜ ਵਰਗ ਦੇ ਮੈਚ ਵਿਚ ਦਸਮੇਸ਼ ਫੁੱਟਬਾਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਨੇ ਪੈਨਲਟੀ ਕਿੱਕਾਂ ਰਾਹੀਂ 6-5 ਦੇ ਫਰਕ ਨਾਲ ਫੁੱਟਬਾਲ ਅਕੈਡਮੀ ਪਾਲਦੀ ਨੂੰ ਹਰਾਇਆ, ਕਲੱਬ ਵਰਗ ਦੇ ਦੂਜੇ ਮੈਚ ਵਿਚ ਇੰਟਰਨੈਸ਼ਨਲ ਫੁੱਟਬਾਲ ਕਲੱਬ ਫਗਵਾੜਾ ਨੇ ਨਾਮਧਾਰੀ ਫੁੱਟਬਾਲ ਅਕੈਡਮੀ ਭੈਣੀ ਸਾਹਿਬ ਨੂੰ 4-0 ਗੋਲਾਂ ਦੇ ਫਰਕ ਨਾਲ ਮਾਤ ਦਿੱਤੀ। 
ਟੂਰਨਾਮੈਂਟ ਦੇ ਦੂਜੇ ਕਲੱਬ ਵਰਗ ਦੇ ਮੈਚ ’ਚ ਕੈਨੇਡਾ ਕਮੇਟੀ ਦੇ ਸਰਪ੍ਰਸਤ ਸੁੱਚਾ ਸਿੰਘ ਮਾਨ ਕੈਨੇਡਾ, ਗੁਰਜੀਤ ਸਿੰਘ ਮਾਨ ਕੈਨੇਡਾ ਤੇ ਮਨਜੀਤ ਸਿੰਘ ਮਾਨ ਕੈਨੇਡਾ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆਟੂਰਨਾਮੈਂਟ ਦੇ ਉਦਘਾਟਨ ਮੌਕੇ ਪ੍ਰਬੰਧਕ ਕਮੇਟੀ ਅਤੇ ਹੋਰ ਸਖਸ਼ੀਅਤਾਂ ’ਚ ਸੀਨੀਅਰ ਵਾਈਸ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਸ਼ਵਿੰਦਰਜੀਤ ਸਿੰਘ ਬੈਂਸ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਕੈਸ਼ੀਅਰ ਯੋਗ ਰਾਜ ਗੰਭੀਰ, ਰਾਜਿੰਦਰ ਸਿੰਘ ਸ਼ੂਕਾ, ਸਤਨਾਮ ਸਿੰਘ ਸੰਘਾ ਨਿਊਜ਼ੀਲੈਂਡ, ਰਣਜੀਤ ਸਿੰਘ ਖੱਖ, ਅਮਰਜੀਤ ਸਿੰਘ ਮੋਰਾਂਵਾਲੀ ਬਲਰਾਜ ਸਿੰਘ ਤੂਰ, ਸਟੇਜ ਸੱਕਤਰ ਰੋਸ਼ਨਜੀਤ ਸਿੰਘ ਪਨਾਮ, ਅਮਨਦੀਪ ਸਿੰਘ ਬੈਂਸ, ਗਿਆਨੀ ਬਲਵੀਰ ਸਿੰਘ ਚੰਗਿਆੜਾ, ਮਨਜੀਤ ਸਿੰਘ ਭੁੱਲਰ,  ਸ਼ਲਿੰਦਰ ਸਿੰਘ ਰਾਣਾ, ਅਲਵਿੰਦਰ ਸਿੰਘ ਸ਼ੇਰਗਿੱਲ ਵੈਨਕੂਵਰ, ਬੂਟਾ ਸਿੰਘ ਅਲੀਪੁਰ, ਹਰਜੀਤ ਸਿੰਘ ਭਾਤਪੁਰ, ਸੁਪਰਡੈਂਟ ਪਰਮਿੰਦਰ ਸਿੰਘ, ਬਘੇਲ ਸਿੰਘ ਲੱਲੀਆਂ, ਦਰਸ਼ਨ ਸਿੰਘ ਮੱਟੂ, ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਕੀਮਤੀ ਲਾਲ, ਕਮਲਜੀਤ ਬੈਂਸ, ਸਤਨਾਮ ਸਿੰਘ ਪਾਰੋਵਾਲ, ਡਾ. ਲਖਵਿੰਦਰ ਲੱਕੀ ਤੇ ਹੋਰ ਹਾਜ਼ਰ ਹੋਏ। ਸਟੇਜ ਸੰਚਾਲਨ ਰੋਸ਼ਨਜੀਤ ਸਿੰਘ ਪਨਾਮ ਵਲੋਂ ਕੀਤਾ ਗਿਆ।