
ਲੋਕ ਅਦਾਲਤ ਵਿਚ ਭੁਗਤੇ ਜਾ ਸਕਦੇ ਹਨ ਟਰਾਂਪੋਰਟ ਦਫ਼ਤਰ ਵਲੋਂ ਕੱਟੇ ਗਏ ਚਲਾਨ
ਹੁਸ਼ਿਆਰਪੁਰ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ਦੀਆਂ ਅਦਾਲਤਾਂ ਵਿੱਚ 8 ਮਾਰਚ 2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਦੱਸਿਆ ਕਿ
ਹੁਸ਼ਿਆਰਪੁਰ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ਦੀਆਂ ਅਦਾਲਤਾਂ ਵਿੱਚ 8 ਮਾਰਚ 2025 ਨੂੰ ਸਾਲ 2025 ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਅਦਾਲਤਾ ਵਿੱਚ ਚੱਲ ਰਹੇ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾ ਤੋਂ ਇਲਾਵਾ ਟਰੈਫਿਕ ਚਲਾਨਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ। ਇੱਥੇ ਇਹ ਆਮ ਜਨਤਾ ਦੀ ਜਾਣਕਾਰੀ ਲਈ ਦੱਸਣਯੋਗ ਹੈ ਕਿ ਜੋ ਟਰੈਫਿਕ ਚਲਾਨ ਜ਼ਿਲ੍ਹਾ ਟਰਾਂਪੋਰਟ ਦਫ਼ਤਰ ਵਲੋਂ ਕੱਟੇ ਜਾਂਦੇ ਹਨ ਅਤੇ ਜੇਕਰ ਉਨ੍ਹਾਂ ਟਰੈਫਿਕ ਚਲਾਨਾਂ ਉੱਪਰ ਅਦਾਲਤ ਦਾ ਨਾਮ ਲਿਖਿਆ ਹੋਵੇ ਤਾਂ ਉਸ ਚਲਾਨ ਨੂੰ ਭੁਗਤਣ ਲਈ ਚੀਫ ਜੂਡੀਸ਼ੀਅਲ ਮੇਜੀਸਟਰੇਟ, ਹੁਸ਼ਿਆਰਪੁਰ ਨੂੰ ਲਿਖਤੀ ਰੂਪ ਵਿੱਚ ਦਰਖਾਸਤ ਦੇ ਕੇ ਆਪਣਾ ਚਲਾਨ ਲੋਕ ਅਦਾਲਤ ਵਿੱਚ ਭੁਗਤਿਆ ਜਾ ਸਕਦਾ ਹੈ|
ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਊ ਜ਼ਿਲ੍ਹਾਂ ਅਤੇ ਸੈਸ਼ਨ ਕੋਰਟ ਕੰਪਲੈਕਸ ਦਫਤਰ ਵਿਖੇ ਚਲਾਨ ਸਬੰਧੀ ਦਰਖਾਸਤ ਦੇ ਸਕਦੇ ਹਨ। ਇਸ ਤੋ ਇਲਾਵਾ ਇਨ੍ਹਾਂ ਚਾਲਾਨਾਂ ਨੂੰ ਭੁਗਤਣ ਲਈ ਜਿਸ ਵਿਅਕਤੀ ਦਾ ਚਲਾਨ ਹੋਇਆ ਹੋਵੇ ਉਹ ਕੋਰਟ ਦੇ ਵਿੱਚ ਆਪ ਪੇਸ਼ ਹੋ ਕੇ ਜਾ ਆਪਣੇ ਵਕੀਲ ਰਾਹੀ ਚਲਾਨ ਨੂੰ ਭੁਗਤ ਸਕਦਾ ਹੈ।
