
ਪ੍ਰਿੰਸੀਪਲ ਕਿਰਪਾਲ ਕੌਰ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਮਾਹਿਲਪੁਰ 26 ਜੁਲਾਈ:- ਸਿੱਖ ਐਜੂਕੇਸ਼ਨਲ ਕੌਂਸਲ ਮਾਹਿਲਪੁਰ ਦੀ ਵਰਕਿੰਗ ਕਮੇਟੀ ਦੇ ਮੈਂਬਰ ਪ੍ਰਿੰਸੀਪਲ ਡਾ ਕਿਰਪਾਲ ਕੌਰ ਦੇ ਅੱਜ ਅਕਾਲ ਚਲਾਣਾ ਕਰ ਜਾਣ 'ਤੇ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮਾਹਿਲਪੁਰ 26 ਜੁਲਾਈ:- ਸਿੱਖ ਐਜੂਕੇਸ਼ਨਲ ਕੌਂਸਲ ਮਾਹਿਲਪੁਰ ਦੀ ਵਰਕਿੰਗ ਕਮੇਟੀ ਦੇ ਮੈਂਬਰ ਪ੍ਰਿੰਸੀਪਲ ਡਾ ਕਿਰਪਾਲ ਕੌਰ ਦੇ ਅੱਜ ਅਕਾਲ ਚਲਾਣਾ ਕਰ ਜਾਣ 'ਤੇ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਸਮੇਤ ਸਮੂਹ ਅਹੁਦੇਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਬੀ ਕਿਰਪਾਲ ਕੌਰ ਦੇ ਦੇਹਾਂਤ ਨਾਲ ਸਿੱਖਿਆ ਅਤੇ ਸਮਾਜ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਇਸ ਸਬੰਧੀ ਅੱਜ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਸਮੂਹ ਸਟਾਫ਼ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਕਿਰਪਾਲ ਕੌਰ ਨੇ ਐਸਐਮਐਸ ਕਰਮਜੋਤ ਕਾਲਜ ਫੋਰ ਗਰਲਜ਼ ਮਿਆਣੀ ਅਤੇ ਸੰਤ ਬਾਬਾ ਦਲੀਪ ਸਿੰਘ ਖਾਲਸਾ ਕਾਲਜ ਡਮੇਲੀ ਵਿਖੇ ਪ੍ਰਿੰਸੀਪਲ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਇਸ ਮੌਕੇ ਪ੍ਰਿੰਸੀਪਲ ਸਮੇਤ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਬੀਬੀ ਕਿਰਪਾਲ ਕੌਰ ਦੇ ਦੇਹਾਂਤ 'ਤੇ ਉਨਾਂ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉੱਪ ਪ੍ਰਿੰਸੀਪਲ ਅਰਾਧਨਾ ਦੁੱਗਲ, ਪ੍ਰੋ ਜਸਵਿੰਦਰ ਸਿੰਘ, ਡਾ ਬਿਮਲਾ ਜਸਵਾਲ, ਪ੍ਰੋ ਦੇਵ ਕੁਮਾਰ ਆਦਿ ਸਮੇਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।
