ਚੰਦਭਾਨ ਦੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ

ਨਵਾਂਸ਼ਹਿਰ- ਪੇਂਡੂ ਮਜਦੂਰ ਯੂਨੀਅਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿੱਚ ਪੁਲਿਸ ਵਲੋਂ ਮਜਦੂਰਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਗ੍ਰਿਫਤਾਰ ਮਜਦੂਰਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਨਵਾਂਸ਼ਹਿਰ- ਪੇਂਡੂ ਮਜਦੂਰ ਯੂਨੀਅਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਬੀਤੇ ਦਿਨੀਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਭਾਨ ਵਿੱਚ ਪੁਲਿਸ ਵਲੋਂ ਮਜਦੂਰਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਗ੍ਰਿਫਤਾਰ ਮਜਦੂਰਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ। 
ਯੂਨੀਅਨ ਦੀ ਮੀਟਿੰਗ ਉਪਰੰਤ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪੁਲਸ ਨੇ  50 ਦੇ ਕਰੀਬ ਮਜ਼ਦੂਰ ਮਰਦ ਔਰਤਾਂ ਨੂੰ ਗ੍ਰਿਫਤਾਰ ਕਰਕੇ ਕੀਤਾ ਹੈ ਪਰ  ਪੁਲਿਸ ਦੀ ਹਾਜ਼ਰੀ ਵਿੱਚ ਮਜ਼ਦੂਰਾਂ ਉੱਪਰ ਗੋਲੀ ਚਲਾਉਣ ਵਾਲੇ ਵਿਅਕਤੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ  ਹੈ।    
ਸਨਾਵਾ ਨੇ ਗ੍ਰਿਫ਼ਤਾਰ ਕੀਤੇ ਗਏ ਮਜ਼ਦੂਰਾਂ ਨੂੰ ਫੌਰੀ ਰਿਹਾਅ ਕਰਨ,ਮਜਦੂਰਾਂ ਉੱਤੇ ਗੋਲੀ ਚਲਾਉਣ ਵਾਲਿਆਂ ਖਿਲਾਫ਼ ਇਰਾਦਾ ਕਤਲ ਤੇ ਐੱਸ ਸੀ ਐੱਸ ਟੀ ਐਟਰੋਸਿਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ,  ਜੈਤੋ ਥਾਣੇ ਦੇ ਮੁਖੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  ਯੂਨੀਅਨ ਦੇ ਸੂਬਾ ਆਗੂ ਹਰੀ ਰਾਮ ਰਸੂਲਪੁਰ ਤੇ  ਯੂਥ ਵਿੰਗ ਦੇ ਸੂਬਾਈ ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿੱਚ ਖਬਰਾਂ ਨਸ਼ਰ ਹੋਣ ਦੇ ਬਾਵਜੂਦ ਪੁਲਸ ਅਜੇ ਵੀ ਮਜ਼ਦੂਰਾਂ ਉੱਪਰ ਸ਼ਰੇਆਮ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਬਚਾਉਣ ਲੱਗੀ ਹੋਈ ਹੈ। 
ਪੁਲਿਸ ਵਲੋਂ ਮਜ਼ਦੂਰਾਂ ਵਿਰੁੱਧ ਇੱਕ ਪਾਸੜ  ਕਾਰਵਾਈ ਕੀਤੀ ਗਈ ਅਤੇ ਮਜ਼ਦੂਰਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਕੇ ਬਲਦੀ ਉੱਤੇ ਤੇਲ ਪਾਉਣ ਦਾ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਫਰੀਦਕੋਟ ਵਿੱਚ ਬਣੀ ਐਕਸ਼ਨ ਕਮੇਟੀ ਜੋ ਵੀ ਸੰਘਰਸ਼ ਦਾ ਸੱਦਾ ਦੇਵੇਗੀ ਓੁਸ ਵਿੱਚ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੁਰਿੰਦਰ ਮੀਰਪੁਰੀ ਅਤੇ ਲਾਡੀ ਕੋਟਰਾਂਝਾ ਵੀ ਮੌਜੂਦ ਸਨ।