ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ ਅਤੇ ਨਾਲ ਮੈਡੀਕਲ ਕੈਂਪ ਲਗਾਇਆ
ਨਵਾਂਸ਼ਹਿਰ- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਦੀ ਯੋਗ ਅਗਵਾਈ ਹੇਠ ਦੋਬਾਰਾ ਟੈਕਸੀ ਯੂਨੀਅਨ ਨਜ਼ਦੀਕ ਬਸ ਸਟੈਂਡ ਵਿਖੇ ਟ੍ਰੈਫਿਕ ਪੁਲਿਸ ਨਵਾਂ ਸ਼ਹਿਰ ਦੇ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ, ਏਐਸਆਈ ਦਿਲਾਵਰ ਸਿੰਘ ਅਤੇ ਹੈਡ ਕਾਂਸਟੇਬਲ ਸੁਨੀਲ ਦੱਤ ਦੀ ਟੀਮ ਵੱਲੋਂ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਡਰਾਈਵਰ ਭਰਾਵਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ।

ਏ ਐਸ ਆਈ ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਜਨਵਰੀ ਤੋਂ 31 ਜਨਵਰੀ ਤੱਕ ਟ੍ਰੈਫਿਕ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਟੀਮ ਵੱਲੋਂ ਗੱਡੀਆਂ ਤੇ ਰਿਫਲੈਕਟਰ ਲਗਾਏ ਗਏ ਅਤੇ ਦੋਆਬਾ ਟੈਕਸੀ ਯੂਨੀਅਨ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵਾਹਨ ਚਾਲਕਾਂ ਦੀ ਨਜ਼ਰ ਚੈਕ ਕੀਤੀ ਗਈ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਦੇ ਨਿਯਮ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਰਾਈਵਰ ਭਰਾਵਾਂ ਵੱਲੋਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਰ ਟੀ ਓ ਪਲਵਿੰਦਰ ਸਿੰਘ ਬੰਸਲ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ ਮੁਕੰਮਲ ਤੇ ਨਾਲ ਲੈ ਕੇ ਹੀ ਘਰੋਂ ਨਿਕਲਣ ਤਾਂ ਕਿ ਕੋਈ ਸਮੱਸਿਆ ਪੇਸ਼ ਨਾ ਆਵੇ।
ਉਹਨਾਂ ਨਾਲ ਆਰ ਟੀ ਓ ਦਫਤਰ ਦੇ ਸਹਾਇਕ ਆਰ ਟੀ ਓ ਰਮਨਦੀਪ ਸਿੰਘ, ਜਿਲਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਸੁਭਾਸ਼ ਚੰਦਰ ਅਤੇ ਹੈਡ ਕਾਂਸਟੇਬਲ ਸੁਨੀਲ ਦਾ ਤੋ ਇਲਾਵਾ ਟੈਕਸੀ ਯੂਨੀਅਨ ਦੇ ਨਵਨੀਤ ਸਿੰਘ, ਹਰੀ ਚੰਦ, ਸੁਭਾਸ਼ ਸਿੰਘ,,ਨਰੇਸ਼ ਕੁਮਾਰ, ਪੀਰੂ ਲਾਲ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।