ਧਾਰਮਿਕ ਸਮਾਰੋਹ ਭਾਈਚਾਰਕ ਸਾਂਝ ਵਧਾਉਣ ਦਾ ਸਬੱਬ ਬਣਦੇ ਹਨ : ਸੰਜੀਵ ਸ਼ਰਮਾ ਕਾਲੂ
ਪਟਿਆਲਾ, 11 ਫਰਵਰੀ- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਮੌਕੇ 'ਤੇ ਪਿੰਡ ਝਿੱਲ ਵਿਖੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲਿਆ ਅਤੇ ਗੁਰੂ ਜੀ ਦੀ ਬਖਸ਼ਿਸ਼ ਪ੍ਰਾਪਤ ਕੀਤੀ।

ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਵੀ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਰੋਹ ਭਾਈਚਾਰਕ ਸਾਂਝ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ, ਇਸ ਲਈ, ਸਾਨੂੰ ਸਾਰਿਆਂ ਨੂੰ ਅਜਿਹੇ ਸਮਾਰੋਹਾਂ ਦਾ ਰਲ ਮਿਲ ਕੇ ਪ੍ਰਬੰਧ ਕਰਨਾ ਚਾਹੀਦਾ ਹੈ।
ਇਸ ਮੌਕੇ ਸਾਬਕਾ ਐਮ ਸੀ ਸੇਵਕ ਝਿੱਲ, ਮਾਧਵ ਸਿੰਗਲਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਦਿਹਾਤੀ, ਰਿਧਮ ਸ਼ਰਮਾ, ਰਵੀ ਝਿੱਲ ਅਤੇ ਹੋਰਨਾਂ ਨੇ ਵੀ ਸ਼ਮੂਲੀਅਤ ਕੀਤੀ।