ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਵੱਲੋਂ 14 ਮਈ ਨੂੰ ਮੁੱਖ ਮੰਤਰੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ
ਐਸ ਏ ਐਸ ਨਗਰ, 13 ਮਈ- ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਦੇ ਪ੍ਰਧਾਨ ਡਾ. ਐਨ.ਕੇ. ਕਲਸੀ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਬਖਸ਼ ਸਿੰਘ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਵਿਖੇ ਕੀਤੀ ਜਥੇਬੰਦਕ ਕਨਵੈਨਸ਼ਨ ਵਿੱਚ ਹਾਊਸ ਵੱਲੋਂ ਪ੍ਰਗਟਾਏ ਵਿਚਾਰਾਂ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ|

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਅਤੇ 10 ਸਹਿਯੋਗੀ ਜਥੇਬੰਦੀਆਂ ਵੱਲੋਂ 6ਵੇਂ ਪੇ ਕਮਿਸ਼ਨ ਨਾਲ ਸਬੰਧਤ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਐਕਸ਼ਨ ਦੇ ਪਹਿਲੇ ਪੜਾਅ ਤਹਿਤ 14 ਮਈ ਨੂੰ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਮੁਹਾਲੀ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਗਵਰਨਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੀਤੇ ਜਾਂਦੇ ਸਾਂਝੇ ਸੰਘਰਸ਼ਾਂ ਵਿੱਚ ਵੀ ਪੈਨਸ਼ਨਰਾਂ ਦੇ ਹੱਕਾਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਧੜੱਲੇ ਨਾਲ ਅਵਾਜ਼ ਬੁਲੰਦ ਕੀਤੀ ਜਾਵੇਗੀ।