
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਚਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਗਿਆ ਮੰਗ ਪੱਤਰ*
ਹੁਸ਼ਿਆਰਪੁਰ- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਰੋਸ ਪ੍ਰਦਰਸ਼ਨ ਉਪਰੰਤ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਸਾਂਝੇ ਫਰੰਟ ਦੇ ਆਗੂਆਂ ਸਾਥੀ ਸਤੀਸ਼ ਰਾਣਾ, ਕੁਲਵਰਨ ਸਿੰਘ, ਓਂਕਾਰ ਸਿੰਘ, ਪ੍ਰਵੇਸ਼ ਕੁਮਾਰ, ਹਰਭਜਨ ਸਿੰਘ ਅਜਨੋਹਾ, ਰਸ਼ਪਾਲ ਸਿੰਘ ਦੀ ਅਗਵਾਈ ਹੇਠ ਭਰਵੇਂ ਵਫਦ ਵਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਾਂਝੇ ਫਰੰਟ ਨੂੰ ਬਾਰ ਬਾਰ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਗਿਆ ਹੈ ਅਤੇ ਸਰਕਾਰ ਵਲੋਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ।
ਹੁਸ਼ਿਆਰਪੁਰ- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਰੋਸ ਪ੍ਰਦਰਸ਼ਨ ਉਪਰੰਤ ਚੱਬੇਵਾਲ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਸਾਂਝੇ ਫਰੰਟ ਦੇ ਆਗੂਆਂ ਸਾਥੀ ਸਤੀਸ਼ ਰਾਣਾ, ਕੁਲਵਰਨ ਸਿੰਘ, ਓਂਕਾਰ ਸਿੰਘ, ਪ੍ਰਵੇਸ਼ ਕੁਮਾਰ, ਹਰਭਜਨ ਸਿੰਘ ਅਜਨੋਹਾ, ਰਸ਼ਪਾਲ ਸਿੰਘ ਦੀ ਅਗਵਾਈ ਹੇਠ ਭਰਵੇਂ ਵਫਦ ਵਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਸਾਂਝੇ ਫਰੰਟ ਨੂੰ ਬਾਰ ਬਾਰ ਮੀਟਿੰਗਾਂ ਦਾ ਸਮਾਂ ਦੇ ਕੇ ਰੱਦ ਕੀਤਾ ਗਿਆ ਹੈ ਅਤੇ ਸਰਕਾਰ ਵਲੋਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ।
ਆਗੂਆਂ ਵਲੋਂ ਵਿਧਾਇਕ ਨੂੰ ਮੁਲਾਜ਼ਮ ਮੰਗਾਂ ਸਬੰਧੀ ਵਿਧਾਨ ਸਭਾ ਦੇ ਸ਼ੈਸ਼ਨ ਵਿੱਚ ਅਵਾਜ਼ ਉਠਾਉਣ ਲਈ ਕਿਹਾ ਅਤੇ ਵਿਧਾਇਕ ਵਲੋਂ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਵਿਧਾਨ ਸਭਾ ਵਿੱਚ ਅਤੇ ਮੁੱਖ ਮੰਤਰੀ ਕੋਲ ਉਠਾਉਣ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕੀਤੀ ਜਾਵੇ, 1-1-2004 ਤੋਂ ਭਰਤੀ ਸਮੁੱਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਅਤੇ ਲੋਕਲ ਬਾਡੀਜ਼ ਦੇ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ, ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਵਿਭਾਗਾਂ ਵਿੱਚੋਂ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕਰਦਿਆਂ ਰੈਗੂਲਰ ਭਰਤੀ ਕੀਤੀ ਜਾਵੇ, ਮਿਡ ਡੇ ਮੀਲ ਵਰਕਰਾਂ, ਆਗਣਵਾੜੀ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਾਨਯੋਗ ਸਰਵ ਉੱਚ ਅਦਾਲਤ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਦਿਆਂ ਪੱਕੇ ਕੀਤਾ ਜਾਵੇ ਅਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ ਘੱਟ 18000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ, 1-1-2016 ਨੂੰ ਬਣਦਾ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕੀਤੀ ਜਾਵੇ ਅਤੇ ਬਕਾਏ ਨਗਦ ਰੂਪ ਵਿੱਚ ਦਿੱਤੇ ਜਾਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ 2.25 ਦੇ ਗੁਣਾਂਕ ਨਾਲ ਵਾਧਾ ਕਰਕੇ ਬਹਾਲ ਕੀਤੇ ਜਾਣ, ਤਨਖਾਹ ਕਮਿਸ਼ਨ ਦੀ ਏਸੀਪੀ ਸਬੰਧੀ ਰਹਿੰਦੀ ਰਿਪੋਰਟ ਜਾਰੀ ਕੀਤੀ ਜਾਵੇ, ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ 258 ਮਹੀਨੇ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, 15-1-2015 ਅਤੇ 17-7-2020 ਦੇ ਪੱਤਰ ਰੱਦ ਕੀਤਾ ਜਾਵੇ, ਪਰਖ ਕਾਲ ਦੌਰਾਨ ਪੂਰੇ ਗ੍ਰੇਡ ਸਮੇਤ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਵਿਕਾਸ ਟੈਕਸ ਦੇ ਨਾਂ 'ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕੀਤਾ ਜਾਵੇ ਅਤੇ ਪਹਿਲਾਂ ਵਸੂਲਿਆ ਵਾਪਸ ਕੀਤਾ ਜਾਵੇ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਜਨਰਲਾਈਜ਼ ਕੀਤੇ ਜਾਣ, ਟਰੇਡ ਯੂਨੀਅਨ ਅਧਿਕਾਰਾਂ ਨੂੰ ਕੁਚਲਣ ਵਾਲਾ 1-1-2020 ਦਾ ਮਾਰੂ ਪੱਤਰ ਵਾਪਸ ਲਿਆ ਜਾਵੇ, ਸੰਘਰਸ਼ਾਂ ਦੌਰਾਨ ਵੱਖ ਵੱਖ ਥਾਵਾਂ ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ।
ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਇੰਦਰਜੀਤ ਵਿਰਦੀ, ਸੂਰਜ ਪ੍ਰਕਾਸ਼ ਅਨੰਦ, ਅਮਰੀਕ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਮਦਨ ਲਾਲ ਸੈਣੀ, ਰਕੇਸ਼ ਕੁਮਾਰ, ਡਾ. ਸੁਖਦੇਵ ਸ਼ਿੰਘ ਢਿੱਲੋਂ, ਮਨਜੀਤ ਸਿੰਘ ਸੈਣੀ, ਰਸ਼ਪਾਲ ਸਿੰਘ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਹੀਰ, ਸ਼ਮਸ਼ੇਰ ਸਿੰਘ ਧਾਮੀ, ਵਿਕਰਮ ਸਿੰਘ, ਮਹਿੰਦਰ ਕੁਮਾਰ ਮਹਿਤਾ, ਸੁਦੇਸ਼ ਕੁਮਾਰ, ਮਨਜੀਤ ਬਾਜਵਾ, ਕੁਲ ਬਹਾਦਰ, ਪਰਦੁਮਣ ਸਿੰਘ ਖਰਾਲ, ਅਨੁਪਮ ਰਤਨ ਆਦਿ ਆਗੂ ਵੀ ਹਾਜਰ ਸਨ।
