ਪਟਿਆਲਾ ਹੈਰੀਟੇਜ ਫੈਸਟੀਵਲ: ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਅੱਜ
ਪਟਿਆਲਾ, 12 ਫਰਵਰੀ- ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 13 ਫਰਵਰੀ ਨੂੰ ਸ਼ਾਮ 6 ਵਜੇ ਪ੍ਰਸਿੱਧ ਅਦਾਕਾਰਾ ਤੇ 'ਪਦਮ ਸ਼੍ਰੀ' ਨਿਰਮਲ ਰਿਸ਼ੀ ਵੱਲੋਂ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਇੱਥੇ ਨਾਭਾ ਰੋਡ 'ਤੇ ਸਥਿਤ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਹੋਵੇਗਾ। ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਸ ਨਾਟਕ ਦਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਮਰਹੂਮ ਨਾਟਕਕਾਰ ਹਰਪਾਲ ਟਿਵਾਣਾ ਵੱਲੋਂ ਲਿਖੇ ਇਸ ਇਤਿਹਾਸਕ ਨਾਟਕ ਦਾ ਸੰਗੀਤ ਮਰਹੂਮ ਜਗਜੀਤ ਸਿੰਘ ਵੱਲੋਂ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਿੱਚ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਤੇ ਮਨਪਾਲ ਟਿਵਾਣਾ ਸਮੇਤ ਹੋਰ ਪ੍ਰਸਿੱਧ ਅਦਾਕਾਰ ਆਪਣੀ ਭੂਮਿਕਾ ਨਿਭਾਉਣਗੇ। ਮਨੀਸ਼ਾ ਰਾਣਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮਹਾਨ ਤੇ ਇਤਿਹਾਸਕ ਨਾਟਕ ਨੂੰ ਦੇਖਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਦਾਖਲਾ ਬਿਲਕੁਲ ਮੁਫ਼ਤ ਹੈ।
ਉਨ੍ਹਾਂ ਦੱਸਿਆ ਕਿ ਇਹ ਨਾਟਕ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ।