ਸ਼੍ਰੀ ਗੁਰੂ ਰਵਿਦਾਸ ਜੀ ਨੇ ਪਿਆਰ, ਦਇਆ ਅਤੇ ਮਨੁੱਖੀ ਸਮਾਨਤਾ ਦਾ ਸੰਦੇਸ਼ ਦਿੱਤਾ: ਬਲਬੀਰ ਸਿੰਘ ਸਿੱਧੂ
ਐਸ.ਏ.ਐਸ. ਨਗਰ, 12 ਫਰਵਰੀ – ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਮਨੁੱਖੀ ਸਮਾਨਤਾ ਦਾ ਅਨਮੋਲ ਅਤੇ ਸੱਚਾ ਸੰਦੇਸ਼ ਅੱਜ ਦੇ ਕਲਯੁਗ ਵਿੱਚ ਪੂਰੀ ਤਰ੍ਹਾਂ ਪ੍ਰਸੰਗਿਕ ਹੈ ਅਤੇ ਇਸ ਸੰਦੇਸ਼ ਨੂੰ ਅਪਣਾ ਕੇ ਕੋਈ ਵੀ ਵਿਅਕਤੀ ਆਪਣਾ ਜੀਵਨ ਸਫਲ ਬਣਾ ਸਕਦਾ ਹੈ।

ਮੋਹਾਲੀ ਹਲਕੇ ਦੇ ਪਿੰਡ ਦੁਰਾਲੀ, ਰਾਏਪੁਰ ਖੁਰਦ, ਮੌਲੀ ਬੈਦਵਾਨ, ਸੋਹਾਣਾ, ਮਟੌਰ, ਕੁੰਭੜਾ, ਮਾਣਕਪੁਰ ਕੱਲਰ, ਕੰਬਾਲਾ ਅਤੇ ਸਥਾਨਕ ਫੇਜ਼ 7 ਵਿੱਚ ਸਥਿਤ ਸ਼੍ਰੀ ਗੁਰੂ ਰਵਿਦਾਸ ਹੀਰਾ ਮੰਦਿਰ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੋਲਦਿਆਂ, ਉਨ੍ਹਾਂ ਕਿਹਾ ਕਿ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਨੇ ਲੋਕਾਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ।
ਲੋਕਾਂ ਨੂੰ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਕੇ ਧਾਰਮਿਕਤਾ ਦਾ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ।