ਸਮੱਸਿਆਵਾਂ ਦਾ ਹੱਲ, ਨਸ਼ਿਆ ਵਿੱਚੋਂ ਨਾ ਲੱਭੀਏ : ਸ. ਚਮਨ ਸਿੰਘ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਸਨਾਵਾ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਕ੍ਰਿਸ਼ਨ ਲਾਲ ਅਤੇ ਸ੍ਰੀ ਗੁਰਪਾਲ ਸਿੰਘ (ਪੰਚ) ਵਲੋਂ ਸਾਂਝੇ ਤੌਰ ਤੇ ਕੀਤੀ ਗਈ ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਸਨਾਵਾ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਕ੍ਰਿਸ਼ਨ ਲਾਲ ਅਤੇ ਸ੍ਰੀ ਗੁਰਪਾਲ ਸਿੰਘ (ਪੰਚ) ਵਲੋਂ ਸਾਂਝੇ ਤੌਰ ਤੇ ਕੀਤੀ ਗਈ ।
ਸ: ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆ ਨੂੰ ਸੰਬੋਧਨ ਕਰਦਿਆ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ। ਉਹਨਾਂ ਕਿਹਾ ਕਿ ਨਸ਼ਾਖੋਰੀ ਹੁਣ ਵਿਸ਼ਵ ਭਰ ਵਿੱਚ ਇੱਕ ਵੱਡੀ ਸਮੱਸਿਆ ਹੈ। ਜਿੱਥੇ ਪੂਰੇ ਵਿਸ਼ਵ ਵਿੱਚ ਨੌਜਵਾਨ ਨਸ਼ਿਆ ਵੱਲ ਜਾ ਰਹੇ ਹਨ, ਅਜੋਕੇ ਸਮੇਂ ਵਿੱਚ ਕੁੜੀਆਂ ਵੀ ਨਸ਼ਿਆ ਦੀ ਦਲਦਲ ਵਿੱਚ ਜਾ ਰਹੀਆਂ ਹਨ। 
ਉਨਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਛੋਟੀ ਉਮਰ ਦੇ ਨੌਜਵਾਨ ਜਾਣੇ -ਅਣਜਾਣੇ ਜਾਂ ਸ਼ੌਂਕ ਨਾਲ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ। ਅੱਜ ਸਕੂਲਾਂ ਵਿੱਚ ਪੜਦੇ ਬੱਚੇ ਵੀ ਨਸ਼ੇ ਦੇ ਆਦੀ ਹੋ ਰਹੇ ਹਨ। ਜਿਆਦਾ ਪੰਜਾਬ ਦੇ ਨੌਜਵਾਨ ਹੈਰੋਇਨ ਦੇ ਟੀਕੇ ਲਗਾ ਕੇ ਨਸ਼ੇ ਦੇ ਆਦੀ ਹੋ ਰਹੇ ਹਨ। ਜਿਸ ਨਾਲ  ਪੰਜਾਬ ਦੇ ਨੌਜਵਾਨਾਂ ਦਾ ਭੱਵਿਖ ਖਤਰੇ ਵਿੱਚ ਹੈ। ਸਾਨੂੰ ਆਪਣੇ ਬੱਚਿਆ ਤੇ ਖਾਸ ਧਿਆਨ ਰੱਖਣ ਦੀ ਲੋੜ ਹੈ ਜੋ ਸਕੂਲਾਂ ਵਿੱਚ ਪੜਦੇ ਹਨ। ਵੱਡੇ ਨੌਜਵਾਨਾਂ ਨੂੰ ਵੀ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ। ਤਾਂ ਜੋ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਣ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਬੱਚੇ ਨਸ਼ਿਆਂ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਣ। 
ਉਹਨਾਂ ਨੇ ਕਿਹਾ ਕਿ ਕਈ ਲੋਕ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਕਾਰਨ ਵੀ ਨਸ਼ੇ ਦਾ ਸਹਾਰਾ ਲੈਂਣ ਲੱਗ ਪੈਦੇਂ ਹਨ ਜੋ ਕਿ ਸਾਡੀ ਸਿਹਤ ਲਈ ਬਹੁਤ ਹੀ ਜਾਨਲੇਵਾ ਹੈ. ਇਸ ਆਦਤ ਨਾਲ ਲੋਕ ਨਸ਼ੇ ਦੇ ਆਦੀ ਹੋ ਰਹੇ ਹਨ, ਬਾਅਦ ਵਿੱਚ ਉਨਾਂ ਲਈ ਨਸ਼ਾ ਛੱਡਣਾ ਬਹੁਤ ਮੁਸ਼ਕਿਲ ਹੋ ਜਾਦਾ ਹੈ। ਇਸ ਲਈ ਕਿਸੇ ਵੀ ਸਮੱਸਿਆ ਦਾ ਹੱਲ ਨਸ਼ਾ ਨਹੀਂ ਹੈ।
ਸ਼੍ਰੀਮਤੀ ਕਮਲਜੀਤ ਕੌਰ (ਕੌਂਸਲਰ) ਨੇ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ  ਇਲਾਜ ਕਰਵਾ ਸਕਦਾ ਹੈ।ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਜਸਵਿੰਦਰ ਕੌਰ (ਸਰਪੰਚ) , ਕੁਲਵਿੰਦਰ ਕੌਰ (ਪੰਚ) ਬਿੰਦਰਾ ਰਾਣੀ, ਕ੍ਰਿਸ਼ਨ ਲਾਲ, ਜਸਵਿੰਦਰ ਕੌਰ (ਸਰਪੰਚ)ਸਰਬਜੀਤ ਕੌਰ (ਆਂਗਨਵਾੜੀ ਵਰਕਰ) ਬਲਵੀਰ ਕੁਮਾਰ, ਸੁਰਿੰਦਰ ਪਾਲ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।