ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ: ਜ਼ਿਲ੍ਹੇ ਵਿੱਚ 15.02.2025 ਤੋਂ 04.04.2025 ਤੱਕ ਹੋਣ ਵਾਲਿਆਂ ਸੀ.ਬੀ.ਐਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਨ ਲਈ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਬੀ.ਐਨ.ਐਸ.ਐਸ. ਦੀ ਧਾਰਾ 163 ਲਗਾਉਣ ਅਤੇ ਇਸਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਤੇ ਪੁਖਤਾ ਪ੍ਰਬੰਧ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਨੂੰ ਜਰੂਰੀ ਨਿਰਦੇਸ਼ ਜਾਰੀ ਕਰਨ ਲਈ ਹੁਕਮ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰਾਂ  ਦੇ 100 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਇਹ ਹੁਕਮ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼ 11 ਮੋਹਾਲੀ, ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬਸੀ, ਐਸ.ਟੀ. ਸੋਲਡਰ ਆਈਐਨਟੀ ਕੋਨਵੈਂਟ ਸਕੂਲ, ਫੇਜ਼ 7, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਮੋਹਾਲੀ, ਲਾਰੈਂਸ ਪਬਲਿਕ ਸੀਨੀ.ਸੈਕੰ. ਸਕੂਲ ਸੈਕਟਰ 51, ਗੁਰੂ ਨਾਨਕ ਫਾਊਡੇਸ਼ਨ ਪਬਲਿਕ ਸਕੂਲ, ਪਿੰਡ ਚਪੜਚਿੜੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਐਸ.ਟੀ. ਅਤਰੀ ਪਬਲਿਕ ਸਕੂਲ ਲਾਲੜੂ ਮੰਡੀ, ਗੁਰੂ ਗੋਬਿੰਦ ਸਿੰਘ ਵਿਦਿਆ ਮੰਦਿਰ ਰਤਵਾੜਾ ਸਾਹਿਬ, ਮਾਨਵ ਮੰਗਲ ਸਮਾਰਟ ਸਕੂਲ, ਸੈਕਟਰ 64 ਫੇਜ਼ 9, ਅਨੀਜ਼ ਸਕੂਲ ਸ਼ਿਵਜੋਤ ਇੰਨਕਲੇਵ, ਖਰੜ ਮੋਹਾਲੀ, ਐਨਆਰਆਈ ਪਬਲਿਕ ਸਕੂਲ ਮੁਬਾਰਕਪੁਰ ਬਰਵਾਲਾ ਡੇਰਾਬਸੀ, ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੋਹਾਲੀ, ਪੀਐਮ ਸ੍ਰੀ ਕੇਂਦਰੀਯ ਵਿਦਿਆਲਯ ਜ਼ੀਰਕਪੁਰ ਦੇ ਆਲੇ ਦੁਆਲੇ ਲਾਗੂ ਹੋਣਗੇ।
 ਉਨ੍ਹਾਂ ਕਿਹਾ ਕਿ ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਜ਼ਿਲ੍ਹੇ ਵਿਚ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਅੰਦਰ ਮਿਤੀ 15.02.2025 ਤੋਂ 04.04.2025 ਤੱਕ ਲਾਗੂ ਰਹਿਣਗੇ।