ਪਿੰਡ ਲਖਨੌਰ ਦੀ ਗ੍ਰਾਮ ਪੰਚਾਇਤ ਦਾ ਵਫਦ ਐਮ ਪੀ ਮਾਲਵਿੰਦਰ ਸਿੰਘ ਕੰਗ ਨੂੰ ਮਿਲਿਆ
ਐਸ ਏ ਐਸ ਨਗਰ, 14 ਫਰਵਰੀ- ਪਿੰਡ ਲਖਨੌਰ ਦੀ ਗ੍ਰਾਮ ਪੰਚਾਇਤ ਦਾ ਵਫਦ ਅੱਜ ਸੀਨੀਅਰ ਅਨੰਦਪੁਰ ਸਾਹਿਬ ਦੇ ਐਮ ਪੀ ਮਾਲਵਿੰਦਰ ਸਿੰਘ ਕੰਗ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਐਸ ਏ ਐਸ ਨਗਰ, 14 ਫਰਵਰੀ- ਪਿੰਡ ਲਖਨੌਰ ਦੀ ਗ੍ਰਾਮ ਪੰਚਾਇਤ ਦਾ ਵਫਦ ਅੱਜ ਸੀਨੀਅਰ ਅਨੰਦਪੁਰ ਸਾਹਿਬ ਦੇ ਐਮ ਪੀ ਮਾਲਵਿੰਦਰ ਸਿੰਘ ਕੰਗ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿੰਡ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿੰਡ ਵਿੱਚ ਸਟਰੀਟ ਲਾਈਟਾਂ ਦੀ ਬਹੁਤ ਲੋੜ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਰਾਤ ਦੇ ਸਮੇਂ ਆਉਣ-ਜਾਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਇਸ ਦੇ ਨਾਲ ਹੀ ਪਿੰਡ ਵਿੱਚ ਅਧੂਰੀ ਬਣੀ ਐਸ ਸੀ ਧਰਮਸਾਲਾ ਨੂੰ ਮੁਕੰਮਲ ਬਣਾਉਣ, ਪਿੰਡ ਦੇ ਸਰਕਾਰੀ ਪ੍ਰਾਈਮਰੀ ਸਕੂਲ ਨੂੰ ਅਪਗਰੇਡ ਕਰਨ, ਪਿੰਡ ਵਿੱਚ ਸੀਮੈਂਟ ਬੈਂਚ ਲਗਾਉਣ ਆਦਿ ਸਮੱਸਿਆਵਾਂ ਦਾ ਹੱਲ ਕਰਕੇ ਪਿੰਡ ਦਾ ਵਿਕਾਸ ਕਰਨ ਦੀ ਮੰਗ ਕੀਤੀ ਗਈ ਹੈ।
ਵਫਦ ਵਿੱਚ ਹੋਰਨ ਤੋਂ ਇਲਾਵਾ ਸੰਦੀਪ ਸਿੰਘ ਪੰਚ, ਪੰਚ ਪਰਮਜੀਤ ਕੌਰ, ਕੁਲਦੀਪ ਸਿੰਘ, ਕੁਲਦੀਪ ਕੌਰ, ਰੁਪਿੰਦਰ ਸਿੰਘ, ਗੁਰਮੁਖ ਸਿੰਘ, ਅਮਰਜੀਤ ਕੌਰ, ਬਲਕਾਰ ਸਿੰਘ, ਸੁਖਵਿੰਦਰ, ਜਸਪਾਲ ਸਿੰਘ ਸਰਪੰਚ, ਜਸਪ੍ਰੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਅਮਰਜੀਤ ਸਿੰਘ ਸਾਬਕਾ ਪੰਚ, ਧਰਮ ਸਿੰਘ ਹਾਜ਼ਰ ਸਨ।