ਖਾਲਸਾ ਕਾਲਜ ਮਾਹਿਲਪੁਰ ਦੇ ਬੀ ਕਾਮ ਕੋਰਸ ਦੇ ਤੀਜਾ ਅਤੇ ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ 16 ਫਰਵਰੀ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਬੀ ਕਾਮ ਦੇ ਸਮੈਸਟਰ ਤੀਜਾ ਅਤੇ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ ਬਿਮਲਾ ਜਸਵਾਲ ਨੇ ਦੱਸਿਆ ਕਿ ਬੀ.ਕਾਮ ਦੇ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਦਮਨਪ੍ਰੀਤ ਕੌਰ ਨੇ 74 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜੈਸਮੀਨ ਨੇ 73 ਫੀਸਦੀ ਅੰਕਾਂ ਨਾਲ ਦੂਜਾ ਅਤੇ ਈਸ਼ਾ ਚੌਧਰੀ ਨੇ 71 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। 
ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਪੰਜਵਾਂ ਦੇ ਨਤੀਜੇ ਵਿੱਚ ਵਿਦਿਆਰਥਣ ਅਲਕਾ ਨੇ 78 ਫੀਸਦੀ ਅੰਕਾਂ ਨਾਲ ਪਹਿਲਾ, ਸਾਕਸ਼ੀ ਨੇ 74 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਵਿੰਦਰ ਕੌਰ ਹੀਰ ਨੇ 73 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। 
ਇਸ ਮੌਕੇ ਪ੍ਰਿੰਸੀਪਲ ਸਮੇਤ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵੀ ਇਹਨਾਂ ਵਿਦਿਆਰਥਨਾਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।