ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਮੁੜ ਵਾਧਾ

ਮੁਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ।

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। 
ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇ।