ਡਾ ਪਰਵਿੰਦਰ ਸਿੰਘ ਨੇ ਖਾਲਸਾ ਕਾਲਜ ਮਾਹਿਲਪੁਰ ਦੇ ਰੈਗੂਲਰ ਪਿ੍ਰੰਸੀਪਲ ਵੱਜੋਂ ਅਹੁਦਾ ਸੰਭਾਲਿਆ
ਮਾਹਿਲਪੁਰ,15 ਫਰਵਰੀ- ਸਿੱਖ ਵਿਦਿਅਕ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਡਾ. ਪਰਵਿੰਦਰ ਸਿੰਘ ਨੇ ਰੈਗੂਲਰ ਪਿ੍ਰੰਸੀਪਲ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਂਝੇ ਸਿਲੈਕਸ਼ਨ ਪੈਨਲ ਦੁਆਰਾ ਹੋਈ ਇੰਟਰਵਿਊ ਵਿੱਚ ਅੱਜ ਉਨ੍ਹਾਂ ਨੂੰ ਕਾਲਜ ਦੇ ਰੈਗੂਲਰ ਪਿ੍ਰੰਸੀਪਲ ਦੇ ਉਮੀਦਵਾਰ ਵੱਜੋਂ ਚੁਣਿ੍ਵਆ ਗਿਆ।

ਇਸ ਤੋਂ ਪਹਿਲਾਂ ਡਾ ਪਰਵਿੰਦਰ ਸਿੰਘ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਵੱਜੋਂ ਆਪਣੀ ਸੇਵਾ ਨਿਭਾਅ ਰਹੇ ਸਨ। ਅੱਜ ਸਿੱਖ ਵਿਦਿਅਕ ਕੌਂਸਲ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ। ਉਹ ਅੱਜ ਕੌਂਸਲ ਦੇ ਅਹੁਦੇਦਾਰਾਂ ਸਮੇਤ ਕਾਲਜ ਦੇ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਏ ਅਤੇ ਸੰਸਥਾ ਦੀ ਚੜ੍ਹਦੀ ਕਲਾ ਦੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਮਾਹਿਲਪੁਰ ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਰੌਸ਼ਨ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸੇ ਸੰਸਥਾ ਤੋਂ ਸਿੱਖਿਆ ਗ੍ਰਹਿਣ ਕਰਕੇ ਅਧਿਆਪਨ ਕਰਨਾ ਅਤੇ ਬਤੌਰ ਪਿ੍ਰੰਸੀਪਲ ਅਹੁਦਾ ਸੰਭਾਲਣ ‘ਤੇ ਉਹ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਾਲਜ ਦੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ. ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਸਕੱਤਰ ਪ੍ਰੋ ਅਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੈਂਸ,ਵੀਰਇੰਦਰ ਸ਼ਰਮਾ,ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ, ਕੁਲਵੰਤ ਸਿੰਘ ਸੰਘਾ, ਸੁਰਿੰਦਰ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।