ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਿੰਨੀ ਬਾਈਪਾਸ ਵਿਖੇ ਮਨਾਇਆ

ਨਵਾਂਸ਼ਹਿਰ, 15 ਫਰਵਰੀ- ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਪੁਰਬ ਮਿੰਨੀ ਬਾਈਪਾਸ ਚੌਂਕ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਗਾਇਕ ਕੇ. ਐਸ. ਸੰਧੂ ਅਤੇ ਗਾਇਕਾ ਸੁਲੇਖਾ ਬੰਗੜ ਨੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।

ਸਟੇਜ ਸਕੱਤਰ ਦੀ ਸੇਵਾ ਚਰਨ ਨਿਗਾਹ ਨੇ ਨਿਭਾਈ। ਇਸ ਮੌਕੇ ਕੈਬਨਿਟ ਮੰਤਰੀ ਡਾ. ਸੁਖਵਿੰਦਰ ਸੁੱਖੀ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਡਾ. ਅੰਬੇਡਕਰ ਸੁਸਾਇਟੀ ਦੇ ਕਨਵੀਨਰ ਰਾਮ ਲਾਲ ਕਲੇਰ ਅਤੇ ਪ੍ਰਧਾਨ ਬਲਦੇਵ ਸਿੰਘ, ਸੁਰਜੀਤ ਪਵਾਰ ਅਤੇ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਨਵਾਂਸ਼ਹਿਰ ਵਲੋਂ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਅਤੇ ਰੁਮਾਲਾ ਸਾਹਿਬ ਭੇਟ ਕੀਤਾ। 
ਪ੍ਰਧਾਨ ਬਲਦੇਵ ਸਿੰਘ ਅਤੇ ਸੁਰਜੀਤ ਪਵਾਰ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਚਾਹ ਪਕੌੜਿਆਂ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪਰਮਿੰਦਰ ਸਿੰਘ ਐਸ. ਡੀ. ਓ, ਸੁਖਵਿੰਦਰ ਸਿੰਘ, ਪਰਮਜੀਤ ਐਲ. ਆਈ ਸੀ, ਅਮਿਤ ਕੁਮਾਰ, ਕੁਲਦੀਪ ਕੁਮਾਰ, ਸਤਨਾਮ ਕਲੇਰ, ਮਦਨ ਮਾਹੀ ਐਡਵੋਕੇਟ, ਬੰਟੀ, ਸੋਹਣ ਲਾਲ ਦੀਵਾਨਾ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।