ਪੰਜਾਬੀ 'ਵਰਸਿਟੀ ਵਿਖੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਬੇਬੇ ਨਾਨਕੀ ਅਤੇ ਮਾਈ ਭਾਗੋ ਹੋਸਟਲ ਦੀ ਸਫਾਈ ਕੀਤੀ

ਪਟਿਆਲਾ, 17 ਫਰਵਰੀ- ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸਫਾਈ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵਲੰਟੀਅਰਾਂ ਵੱਲੋਂ ਬੇਬੇ ਨਾਨਕੀ ਅਤੇ ਮਾਈ ਭਾਗੋ ਗਰਲਜ਼ ਹੋਸਟਲ ਦੀ ਸਫਾਈ ਕੀਤੀ ਜਾ ਰਹੀ ਹੈ। ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ 'ਸਵੱਛਤਾ ਹੀ ਸੇਵਾ' ਅਧੀਨ ਇਹ ਕਾਰਜ ਕੀਤਾ ਜਾ ਰਿਹਾ ਹੈ ਜੋ ਕਿ ਡੀਨ ਵਿਦਿਆਰਥੀ ਭਲਾਈ ਦਫਤਰ ਦੇ ਸਹਿਯੋਗ ਨਾਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਸ ਪਾਸ ਦੀ ਜਗ੍ਹਾ ਨੂੰ ਸਾਫ ਰੱਖਣ ਲਈ ਕਿਹਾ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਆਪਣਾ-ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੁਹਿੰਮ ਦੀ ਸ਼ੁਰੂਆਤ ਸਮੇਂ  ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਨੈਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਫਾਈ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਸਾਨੂੰ ਗਿੱਲਾ ਅਤੇ ਸੁੱਕਾ ਕੁੜਾ ਵੱਖ-ਵੱਖ ਡਸਟਬੀਨਾਂ ਵਿਚ ਪਾਉਣਾ ਚਾਹੀਦਾ ਹੈ| ਜਿਸ ਨਾਲ ਕਚਰੇ ਦੇ ਨਿਪਟਾਰੇ ਵਿਚ ਆਸਾਨੀ ਹੁੰਦੀ ਹੈ। ਇਸ ਤੋਂ ਬਾਅਦ ਵਲੰਟੀਅਰਾਂ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ 'ਰੁੱਖ ਲਗਾਓ ਵਾਤਾਵਰਣ ਬਚਾਓ' ਵਿਸ਼ੇ ਬਾਰੇ ਰੈਲੀ ਵੀ ਕੱਢੀ ਗਈ।
ਇਸ ਮੌਕੇ ਪ੍ਰਵੋਸਟ ਡਾ. ਇਦਰਜੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਸਫਾਈ ਮੁਹਿੰਮ ਅਤੇ ਰੈਲੀ ਵਿਚ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ, ਡਾ. ਅਭਿਨਵ ਭੰਡਾਰੀ,  ਡਾ. ਸੁਨੀਤਾ ਅਤੇ ਹਾਸਟਲ ਵਾਰਡਨ  ਹਰਪ੍ਰੀਤ ਕੌਰ ਅਤੇ ਡਾ. ਅਨੁਪ੍ਰੀਤ ਕੌਰ ਸਮੇਤ 57 ਫੀਮੇਲ ਵਲੰਟੀਅਰਾਂ ਨੇ ਭਾਗ ਲਿਆ।