
ਸਿਹਤ ਮੰਤਰੀ ਵੱਲੋਂ ਮਿਥੇ ਸਮੇਂ ' ਚ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ
ਪਟਿਆਲਾ, 17 ਫਰਵਰੀ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪਟਿਆਲਾ, 17 ਫਰਵਰੀ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ । ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਟਿਆਲਾ ਜ਼ਿਲ੍ਹੇ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਉਹਨਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ। ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸੁਥਰਾ ਤੇ ਸੋਹਣਾ ਬਣਾਇਆ ਜਾਵੇ ਅਤੇ ਸ਼ਹਿਰ ਵਿੱਚ ਵਧ ਤੋਂ ਵੱਧ ਬੂਟੇ ਲਗਾਏ ਜਾਣ। ਇਸਤੋਂ ਇਲਾਵਾ ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਫ ਸੁਥਰੀਆਂ ਤੇ ਬਿਹਤਰ ਸੜਕਾਂ ਪ੍ਰਦਾਨ ਕਰਨ, ਲੋਕਾਂ ਦੇ ਕੰਮ ਮਿਥੇ ਸਮੇਂ ਵਿੱਚ ਬਿਨਾਂ ਕਿਸੇ ਦੇਰੀ ਤੋਂ ਅਤੇ ਬਿਨਾਂ ਰਿਸ਼ਵਤ ਤੋਂ ਕਰਨ ਦੀ ਹਿਦਾਇਤ ਕੀਤੀ।
ਉਹਨਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਵੱਡੀ ਨਦੀ ਅਤੇ ਛੋਟੀ ਨਦੀ ਦੇ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਿਹਤ ਮੰਤਰੀ ਨੇ ਟਰੈਫਿਕ ਦੀ ਸਮੀਖਿਆ ਕਰਦਿਆਂ ਬਜ਼ਾਰਾਂ ਵਿੱਚ ਪਾਰਕਿੰਗ ਨੂੰ ਯੋਜਨਾਬੱਧ ਤਰੀਕੇ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਾ: ਬਲਬੀਰ ਸਿੰਘ ਸਿਹਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇਗਾ । ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ ਐਸ ਪੀ ਡਾ. ਨਾਨਕ ਸਿੰਘ, ਏ.ਡੀ.ਸੀ (ਪੇਂਡੂ ਵਿਕਾਸ) ਅਨੁਮ੍ਰਿਤਾ ਜੌਹਲ, ਏ ਡੀ ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪ ਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ ਤੇ ਸਮੂਹ ਐਸ.ਡੀ.ਐਮਜ਼ ਹਾਜ਼ਰ ਸਨ।
