ਬੇਹਤਰ ਪੁਲਿਸ ਸੇਵਾਵਾਂ ਪ੍ਰਦਾਨ ਕਰਨੀਆਂ ਸਾਡੀ ਜਿੰਮੇਵਾਰੀ-ਐਸਐਚਓ ਮਾਹਿਲਪੁਰ
ਹੁਸ਼ਿਆਰਪੁਰ- ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਵਲੋਂ ਐਸਐਚਓ ਮਾਹਿਲਪੁਰ ਗਗਨਦੀਪ ਸਿੰਘ ਸੇਖੋਂ ਹੋਰਾਂ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕੀਤੀ, ਜਿਸ ਦੌਰਾਨ ਇਲਾਕੇ ਵਿੱਚ ਪੁਲਿਸ ਪ੍ਰਸ਼ਾਸਨ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਗੱਲਬਾਤ ਹੋਈ। ਇਸ ਦੌਰਾਨ, ਕਾਨੂੰਨ ਲਾਗੂ ਕਰਨ, ਅਪਰਾਧ ਰੋਕਥਾਮ, ਜਨਤਕ ਸੁਰੱਖਿਆ ਅਤੇ ਭਾਈਚਾਰੇ ਦੀ ਭਾਗੀਦਾਰੀ ਵਰਗੇ ਮੁੱਖ ਮਸਲੇ ਚਰਚਾ ਦਾ ਕੇਂਦਰ ਰਹੇ।

ਐਸਐਚਓ ਗਗਨਦੀਪ ਸਿੰਘ ਸੇਖੋਂ ਨੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਉਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸ਼ਾਂਤੀ ਵਿਵਸਥਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪੁਲਿਸ ਦੀਆਂ ਨਵੀਆਂ ਯੋਜਨਾਵਾਂ ਅਤੇ ਸੁਰੱਖਿਆ ਉੱਤੇ ਲੰਬੀ ਗੱਲਬਾਤ ਕੀਤੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੀ ਪੂਰੀ ਮਦਦ ਅਤੇ ਰਾਹਨੁਮਾਈ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੇ ਇਲਾਕੇ ਵਿੱਚ ਪੁਲਿਸ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਐਸ ਐਚ ਓ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਐਸ ਐਸ ਪੀ ਦੇ ਮਜ਼ਬੂਤ ਮਾਰਗ ਦਰਸ਼ਨ ਦੇ ਨਤੀਜੇ ਵਜੋਂ, ਸਥਾਨਕ ਪੁਲਿਸ ਨੂੰ ਅਪਰਾਧ ਖ਼ਿਲਾਫ਼ ਤੇਜ਼ ਕਾਰਵਾਈ ਕਰਨ ਦਾ ਆਤਮਵਿਸ਼ਵਾਸ ਮਿਲ ਰਿਹਾ ਹੈ, ਜਿਸ ਨਾਲ ਜਨਤਾ ਲਈ ਇਕ ਸੁਰੱਖਿਅਤ ਮਾਹੌਲ ਯਕੀਨੀ ਬਣਾਇਆ ਜਾ ਰਿਹਾ ਹੈ।