ਏਡੀਜੀਪੀ ਨੇ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਦੀ ਕੀਤੀ ਸਮੀਖਿਆ।

ਨਵਾਂਸ਼ਹਿਰ- ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਏ "ਯੁੱਧ ਨਸ਼ਿਆ ਵਿਰੁੱਧ" ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵਲੋਂ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟ੍ਰੈਫਿਕ ਪੰਜਾਬ ਏਐਸ ਰਾਏ ਆਈਪੀਐਸ ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸੁਪਰਵੀਜ਼ਨ ਸੌਪੀ ਗਈ ਹੈ। ਜਿਹਨਾਂ ਦੀ ਸੁਪਰਵੀਜਨ ਹੇਠ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਹਨਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਮਿਤੀ 01.03.2025 ਤੋਂ ਮਿਸ਼ਨ ''ਯੁੱਧ ਨਸ਼ਿਆ ਵਿਰੁੱਧ" ਚਲਾਇਆ ਗਿਆ ਹੈ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋ ਇਸ ਮੁਹਿੰਮ ਤਹਿਤ ਏਡੀਜੀਪੀ ਟ੍ਰੈਫਿਕ ਪੰਜਾਬ  ਏਐਸ ਰਾਏ ਦੀ ਸੁਪਰਵੀਜ਼ਨ ਹੇਠ ਨਸ਼ਿਆ ਦਾ ਜੜ੍ਹ ਤੋ ਸਫਾਇਆ ਕਰਨ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਲ੍ਹਾ ਪੁਲਿਸ ਵੱਲੋ ਰੋਜ਼ਾਨਾ ਜਿਲ੍ਹਾ ਦੇ ਨਸ਼ਾ ਪ੍ਰਭਾਵਿਤ ਪਿੰਡਾਂ/ਮਹੁੱਲਿਆ ਅਤੇ ਹੋਰ ਵੱਖ ਵੱਖ ਥਾਂਵਾ ਵਿੱਚ ਨਾਕਾਬੰਦੀਆ ਅਤੇ ਪੈਟਰੋਲਿੰਗ ਕਰਕੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਜਾ ਰਹੀ ਹੈ।
 ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਨਸ਼ਾਂ ਪ੍ਰਭਾਵਿਤ ਪਿੰਡਾਂ/ਕਸਬਿਆ ਵਿੱਚ ਨਸ਼ਿਆ ਦਾ ਖਾਤਮਾ ਕਰਨ ਲਈ ਵੱਖ-ਵੱਖ ਮਿਤੀਆਂ ਨੂੰ ਕੇਸੋ ਅਪਰੇਸ਼ਨ ਚਲਾਏ ਗਏ ਹਨ, ਜਿਸ ਤਹਿਤ ਇਹਨਾ ਪਿੰਡਾਂ/ਮਹੁੱਲਿਆਂ ਦੀ ਵਿਸ਼ੇਸ਼ ਘੇਰਾਬੰਦੀ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀ ਅਤੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਰਹੇ ਵਿਅਕਤੀਆਂ ਦੀ ਵਿਸ਼ੇਸ਼ ਤੌਰ ਪਰ ਸਰਚ ਕੀਤੀ ਗਈ।
ਜ਼ਿਲ੍ਹਾ ਪੁਲਿਸ ਵਲੋਂ "ਯੁੱਧ ਨਸ਼ਿਆ ਵਿਰੁੱਧ" ਤਹਿਤ ਨਸ਼ੇ ਦੇ ਧੰਦੇ ਵਿੱਚ ਸ਼ਾਮਲ ਵਿਅਕਤੀਆ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ ਹੁਣ ਤੱਕ 101 ਮੁਕੱਦਮੇ ਦਰਜ ਰਜਿਸਟਰ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਲ੍ਹਾ ਵਿੱਚ ਵੱਖ ਵੱਖ ਸੈਮੀਨਾਰ/ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੁਕ ਕੀਤਾ ਗਿਆ ਹੈ ਜਿਲ੍ਹਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਇਸ ਤਰ੍ਹਾ ਦੀ ਸਖਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਉਨ੍ਹਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਏ.ਐਸ ਰਾਏ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਟ੍ਰੈਫਿਕ, ਪੰਜਾਬ ਜੀ ਵੱਲੋ "ਯੁੱਧ ਨਸ਼ਿਆ ਵਿਰੁੱਧ" ਨੂੰ ਹੋਰ ਤੇਜ਼ ਕਰਨ, ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਦੇ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾ ਵੱਲੋ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜਿਲ੍ਹਾ ਵਿੱਚ ਨਸ਼ਾ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇ ਅਤੇ ਨਸ਼ਾ ਕਰਨ ਦੇ ਆਦਿ ਵਿਅਕਤੀਆਂ ਦਾ ਇਲਾਜ ਕਰਵਾਕੇ ਮੁੜ ਵਸੇਬਾ ਕਰਵਾਇਆ ਜਾਵੇ।