ਸਰਸ ਮੇਲੇ 'ਚ ਲੋਕ ਗਾਇਕਾਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ

ਪਟਿਆਲਾ, 18 ਫਰਵਰੀ- ਸ਼ੀਸ਼ ਮਹਿਲ ਵਿਖੇ ਜਾਰੀ ਸਰਸ ਮੇਲੇ 'ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਵੱਲੋਂ ਮੇਲਾ ਦੇਖਣ ਆਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਾਮ ਸਮੇਂ ਪੰਜਾਬ ਦੇ ਲੋਕ ਗਾਇਕਾਂ ਵੱਲੋਂ ਆਪਣੀਆਂ ਪੇਸ਼ਕਾਰੀ ਕਰਕੇ ਹੋਰਨਾਂ ਸੂਬਿਆਂ ਤੋਂ ਆਏ ਕਲਾਕਾਰਾਂ ਤੇ ਹਜ਼ਾਰਾਂ ਮੇਲੀਆਂ ਨੂੰ ਆਪਣੀ ਗਾਇਕੀ ਨਾਲ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ।

ਮੇਲੇ ਦੇ ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ 'ਚ ਹੁਣ ਤਕ ਸਤਵਿੰਦਰ ਬੁੱਗਾ, ਗਲੋਰੀ ਬਾਵਾ, ਗੁਰਜੀਤ ਜੀਤੀ ਦੀਆਂ ਸਭਿਆਚਾਰਕ ਲੋਕ ਗੀਤ ਪੇਸ਼ਕਾਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਲੋਕ ਗਾਇਕ ਮੁਹੰਮਦ ਇਰਸ਼ਾਦ ਅਤੇ 21 ਫਰਵਰੀ ਨੂੰ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਹੋਵੇਗੀ।
 ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ (ਐਨ.ਜੈਡ.ਸੀ.ਸੀ) ਦੇ ਸਹਿਯੋਗ ਨਾਲ ਵੱਖ ਵੱਖ ਰਾਜਾਂ ਦੇ ਕਰਵਾਏ ਜਾ ਰਹੇ ਲੋਕ ਨਾਚਾਂ ਤੇ ਲੋਕ ਕਲਾਵਾਂ ਤੋਂ ਇਲਾਵਾ ਮੇਲੇ 'ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰੰਗੋਲੀ, ਭੰਗੜਾ, ਗਿੱਧਾ, ਗਾਇਕੀ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। 
ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ 'ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ 'ਚ ਸ਼ਾਮਲ ਹੋ ਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।